ਭਾਰਤੀ ਚੋਣ ਕਮਿਸ਼ਨ ਨੇ ਜ਼ਿਮਨੀ ਚੋਣ ਦੇ ਮੱਦੇਨਜ਼ਰ ਦਲਜੀਤ ਸਿੰਘ ਭਾਨਾ ਦੀ ਪੈਰੋਲ ਰੱਦ ਕਰਨ ਦੇ ਦਿੱਤੇ ਨਿਰਦੇਸ਼

0
147

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ (Election Commission) ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਦਲਜੀਤ ਸਿੰਘ ਭਾਨਾ (Daljit Singh Bhana) ਦੀ ਪੈਰੋਲ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਾਂਗਰਸ ਅਤੇ ਭਾਜਪਾ ਨੇ ਵੀ ਭਾਨਾ ਦੀ ਪੈਰੋਲ ਰੱਦ ਕਰਨ ਲਈ ਕਮਿਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਸੂਚਿਤ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਹਦਾਇਤ ਕੀਤੀ ਹੈ ਕਿ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਤੇ ਮਿਲੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਜਲੰਧਰ ਪੱਛਮੀ ਦੀ ਉਪ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਦਲਜੀਤ ਸਿੰਘ ਭਾਨਾ ਦੀ ਪੈਰੋਲ ਰੱਦ ਕਰ ਦਿੱਤੀ ਜਾਵੇ।

 

LEAVE A REPLY

Please enter your comment!
Please enter your name here