Home ਪੰਜਾਬ ਮੌਸਮ ਵਿਭਾਗ ਨੇ ਪੰਜਾਬ ਦੇ ਇਨ੍ਹਾਂ 4 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ...

ਮੌਸਮ ਵਿਭਾਗ ਨੇ ਪੰਜਾਬ ਦੇ ਇਨ੍ਹਾਂ 4 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਕੀਤੀ ਗਈ ਭਵਿੱਖਬਾਣੀ

0

ਚੰਡੀਗੜ੍ਹ : ਪੰਜਾਬ ਵਿੱਚ ਪਿਛਲੇ 10 ਦਿਨਾਂ ਤੋਂ ਮਾਨਸੂਨ ਲਗਾਤਾਰ ਸਰਗਰਮ ਹੋ ਰਿਹਾ ਹੈ। ਕਈ ਜ਼ਿਲ੍ਹਿਆਂ ਵਿੱਚ ਸੋਕੇ ਦੀ ਸਥਿਤੀ ਅਜੇ ਵੀ ਬਰਕਰਾਰ ਹੈ, ਜਦੋਂ ਕਿ ਕਈ ਜ਼ਿਲ੍ਹਿਆਂ ਵਿੱਚ ਆਮ ਮੀਂਹ ਦਰਜ ਕੀਤਾ ਗਿਆ ਹੈ ਅਤੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਰਜ ਕੀਤਾ ਗਿਆ ਹੈ।

ਮੌਸਮ ਵਿਭਾਗ (The Meteorological Department) ਮੁਤਾਬਕ ਇਸ ਸਾਲ ਮਾਨਸੂਨ ਆਮ ਨਾਲੋਂ ਜ਼ਿਆਦਾ ਰਹੇਗਾ। ਵਿਭਾਗ ਮੁਤਾਬਕ 1 ਤੋਂ 7 ਜੁਲਾਈ ਤੱਕ 64 ਫੀਸਦੀ ਜ਼ਿਆਦਾ ਮੀਂਹ ਪਿਆ ਹੈ। ਮੌਸਮ ਵਿਭਾਗ ਨੇ ਅਗਲੇ 6 ਦਿਨਾਂ ਤੱਕ ਸੂਬੇ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।  ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਪੰਜਾਬ ਦੇ 4 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਕਾਰਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਬੱਦਲਵਾਈ ਅਤੇ ਆਮ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਇਸ ਸਬੰਧੀ ਸਮੇਂ-ਸਮੇਂ ‘ਤੇ ਅਲਰਟ ਜਾਰੀ ਕਰਦਾ ਰਹੇਗਾ। ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਹੁਣ ਤੱਕ 53 ਫ਼ੀਸਦੀ ਘੱਟ ਮੀਂਹ ਪਿਆ ਹੈ। ਇੱਥੇ ਔਸਤਨ 15.4 ਐਮ.ਐਮ ਮੀਂਹ ਪਿਆ ਹੈ ਜਦੋਂ ਕਿ ਇਸ ਸਾਲ ਸਿਰਫ਼ 7.3 ਐਮ.ਐਮ ਮੀਂਹ ਹੀ ਪਿਆ ਹੈ। ਇਸੇ ਤਰ੍ਹਾਂ ਮੋਗਾ ਵਿੱਚ 45 ਫੀਸਦੀ ਘੱਟ, ਹੁਸ਼ਿਆਰਪੁਰ ਵਿੱਚ 38 ਫੀਸਦੀ ਘੱਟ ਅਤੇ ਐਸ.ਬੀ.ਐਸ ਨਗਰ ਵਿੱਚ 41 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ।

NO COMMENTS

LEAVE A REPLY

Please enter your comment!
Please enter your name here

Exit mobile version