Home ਹਰਿਆਣਾ ਜਸਟਿਸ ਸ਼ੀਲ ਨਾਗੂ ਨੇ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ

ਜਸਟਿਸ ਸ਼ੀਲ ਨਾਗੂ ਨੇ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ

0

ਚੰਡੀਗੜ੍ਹ: ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੀ ਮੌਜੂਦਗੀ ਵਿੱਚ ਜਸਟਿਸ ਸ਼ੀਲ ਨਾਗੂ (Justice Sheel Nagu) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ (The Punjab and Haryana High Court) ਦੇ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ। ਇਸ ਸਹੁੰ ਚੁੱਕ ਸਮਾਗਮ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਏ।

ਸੁਪਰੀਮ ਕੋਰਟ ਨੇ ਕਰੀਬ 7 ਮਹੀਨੇ ਪਹਿਲਾਂ ਜਸਟਿਸ ਸ਼ੀਲ ਨਾਗੂ ਲਈ ਤਰੱਕੀ ਦੀ ਸਿਫਾਰਿਸ਼ ਕੀਤੀ ਸੀ। ਜਿਸ ਤੋਂ ਬਾਅਦ ਪਿਛਲੇ ਹਫ਼ਤੇ ਹੀ ਕੇਂਦਰ ਸਰਕਾਰ ਨੇ ਉਨ੍ਹਾਂ ਦੇ ਚੀਫ਼ ਜਸਟਿਸ ਬਣਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ।

NO COMMENTS

LEAVE A REPLY

Please enter your comment!
Please enter your name here

Exit mobile version