ਫਰੀਦਕੋਟ ਵਿੱਚ ਨਸ਼ਾ ਤਸਕਰੀ ਨੂੰ ਰੋਕਣ ਲਈ ਜ਼ਿਲ੍ਹਾ ਪੁਲਿਸ ਨੇ ਸ਼ੱਕੀ ਘਰਾਂ ਦੀ ਲਈ ਤਲਾਸ਼ੀ

0
152

ਫਰੀਦਕੋਟ : ਫਰੀਦਕੋਟ ਵਿੱਚ ਨਸ਼ਾ ਤਸਕਰੀ ਨੂੰ ਰੋਕਣ ਲਈ ਜ਼ਿਲ੍ਹਾ ਪੁਲਿਸ ਵੱਲੋਂ ਅਪਰੇਸ਼ਨ ਕਾਸੋ ਤਹਿਤ ਬਾਜ਼ੀਗਰ ਬਸਤੀ ਅਤੇ ਹੋਰ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ ਲਈ ਗਈ। ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਅਤੇ ਐੱਸ.ਐੱਸ.ਪੀ. ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਵੱਲੋਂ ਚਲਾਈ ਗਈ ਇਸ ਕਾਰਵਾਈ ਦੌਰਾਨ ਨਸ਼ਾ ਤਸਕਰੀ ‘ਚ ਸ਼ਾਮਲ ਵਿਅਕਤੀਆਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਗਈ।  ਇਸ ਕਾਰਵਾਈ ਦੌਰਾਨ ਜਿੱਥੇ ਪੁਲਿਸ ਨੇ ਕੁਝ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ, ਉੱਥੇ ਹੀ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਸ ਮਾਮਲੇ ਸਬੰਧੀ ਡੀ.ਐਸ.ਪੀ. ਇਕਬਾਲ ਸਿੰਘ ਸੰਧੂ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਜਾ ਰਹੀ ਹੈ, ਜੋ ਭਵਿੱਖ ਵਿੱਚ ਵੀ ਜਾਰੀ ਰਹੇਗੀ। ਉਨ੍ਹਾਂ ਮੰਨਿਆ ਕਿ ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਦੀ ਸੂਚੀ ਤਿਆਰ ਕਰ ਲਈ ਹੈ, ਜਿਨ੍ਹਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਪਰ ਇਨ੍ਹਾਂ ਵਿੱਚੋਂ ਕੁਝ ਨੇ ਆਪਣਾ ਕੰਮ ਛੱਡ ਦਿੱਤਾ ਹੈ ਅਤੇ ਕੁਝ ਨੂੰ ਪੁਲਿਸ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜ ਦਿੱਤਾ ਗਿਆ ਹੈ। ਪੁਲਿਸ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਨੂੰ ਮੁੱਖ ਧਾਰਾ ਵਿੱਚ ਸ਼ਾਮਲ ਹੋਣ ਦਾ ਮੌਕਾ ਦੇਣ ਦੀ ਕੋਸ਼ਿਸ਼ ਕਰ ਰਹੀ ਹੈ।

LEAVE A REPLY

Please enter your comment!
Please enter your name here