ਟਰੱਕ ਨਾਲ ਟਕਰਾਉਣ ਤੋਂ ਬਾਅਦ ਟੈਂਪੂ ਨੂੰ ਲੱਗੀ ਭਿਆਨਕ ਅੱਗ

0
139

ਮਹਾਰਾਸ਼ਟਰ: ਮੁੰਬਈ-ਪੁਣੇ ਐਕਸਪ੍ਰੈਸਵੇਅ (The Mumbai-Pune Expressway) ‘ਤੇ ਅੱਜ ਤੜਕੇ ਇੱਕ ਟਰੱਕ ਨਾਲ ਟਕਰਾਉਣ ਤੋਂ ਬਾਅਦ ਇੱਕ ਟੈਂਪੂ ਨੂੰ ਅੱਗ ਲੱਗ ਗਈ ਅਤੇ ਇਸ ਹਾਦਸੇ ਵਿੱਚ ਟੈਂਪੋ ਚਾਲਕ ਜ਼ਿੰਦਾ ਸੜ ਗਿਆ।

ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਟੈਂਪੂ ਵਿੱਚ ਮੁਰਗੀਆਂ ਦੀ ਢੋਆ-ਢੁਆਈ ਕੀਤੀ ਜਾ ਰਹੀ ਸੀ। ਪੁਲਿਸ ਮੁਤਾਬਕ ਇਹ ਘਟਨਾ ਸਵੇਰੇ 4 ਵਜੇ ਦੇ ਕਰੀਬ ਖੋਪਲੀ ਦੇ ਬੋਰਘਾਟ ‘ਚ ਵਾਪਰੀ। ਇਕ ਅਧਿਕਾਰੀ ਨੇ ਦੱਸਿਆ ਕਿ ਟੈਂਪੂ ਮੁੰਬਈ ਵੱਲ ਜਾ ਰਿਹਾ ਸੀ ਜਦੋਂ ਇਹ ਇਕ ਟਰੱਕ ਨਾਲ ਟਕਰਾ ਗਿਆ ਅਤੇ ਅੱਗ ਲੱਗ ਗਈ।

ਉਨ੍ਹਾਂ ਦੱਸਿਆ ਕਿ ਡਰਾਈਵਰ ਇਸ ਵਿੱਚ ਫਸ ਗਿਆ ਅਤੇ ਸੜ ਕੇ ਮਰ ਗਿਆ। ਅਧਿਕਾਰੀ ਨੇ ਦੱਸਿਆ ਕਿ ਪੁਲਿਸ ਅਤੇ ਬਚਾਅ ਦਲ ਨੇ ਟੈਂਪੂ ਨੂੰ ਕੱਟ ਕੇ ਡਰਾਈਵਰ ਦੀ ਲਾਸ਼ ਨੂੰ ਬਾਹਰ ਕੱਢਿਆ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਕਿਹਾ ਕਿ ਭਾਰਤੀ ਨਿਆਂ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

 

LEAVE A REPLY

Please enter your comment!
Please enter your name here