Home ਪੰਜਾਬ ਜਲੰਧਰ ‘ਚ ਪੁਲਿਸ ਨੇ 2 ਕਰੋੜ ਦੀ ਵਿਦੇਸ਼ੀ ਕਰੰਸੀ ਸਮੇਤ ਨੌਜ਼ਵਾਨ ਗ੍ਰਿਫ਼ਤਾਰ

ਜਲੰਧਰ ‘ਚ ਪੁਲਿਸ ਨੇ 2 ਕਰੋੜ ਦੀ ਵਿਦੇਸ਼ੀ ਕਰੰਸੀ ਸਮੇਤ ਨੌਜ਼ਵਾਨ ਗ੍ਰਿਫ਼ਤਾਰ

0

ਜਲੰਧਰ : ਥਾਣਾ ਨਈ ਬਾਰਾਂਦਰੀ ਦੀ ਪੁਲਿਸ (The Police of Nai Barandri Police Station) ਨੇ ਰੇਲਵੇ ਰੋਡ ’ਤੇ ਨਾਕੇਬੰਦੀ ਦੌਰਾਨ ਰੋਕੀ ਕਾਲੇ ਰੰਗ ਦੀ ਕ੍ਰੇਟਾ ਗੱਡੀ ਵਿੱਚੋਂ ਦੋ ਕਰੋੜ ਤੋਂ ਵੱਧ ਦੀ ਹਵਾਲਾ ਰਾਸ਼ੀ ਬਰਾਮਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਰਾਸ਼ੀ ‘ਚ ਭਾਰਤੀ ਕਰੰਸੀ ਦੇ ਨਾਲ-ਨਾਲ ਵਿਦੇਸ਼ੀ ਕਰੰਸੀ ਵੀ ਹੈ। ਫਿਲਹਾਲ ਪੁਲਿਸ ਇਸ ਸਬੰਧੀ ਕੋਈ ਪੁਸ਼ਟੀ ਨਹੀਂ ਕਰ ਰਹੀ ਪਰ ਜਲਦੀ ਹੀ ਪੁਲਿਸ ਦੇ ਉੱਚ ਅਧਿਕਾਰੀ ਪ੍ਰੈੱਸ ਕਾਨਫਰੰਸ ਕਰਕੇ ਇਸ ਦਾ ਖੁਲਾਸਾ ਕਰਨਗੇ।

ਸੂਤਰਾਂ ਦੀ ਮੰਨੀਏ ਤਾਂ ਥਾਣਾ ਨਵੀਂ ਬਾਰਾਦਰੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਰੇਲਵੇ ਕਲੋਨੀ ਰੋਡ ‘ਤੇ ਨਾਕਾਬੰਦੀ ਕੀਤੀ ਹੋਈ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕਾਲੇ ਰੰਗ ਦੀ ਕ੍ਰੇਟਾ ਗੱਡੀ ਜੋ ਹਵਾਲਾ ਨਾਲ ਜੁੜੀ ਹੋਈ ਸੀ, ਵਿਚ ਕਾਫੀ ਨਕਦੀ ਹੈ। ਏ.ਐਸ.ਆਈ ਵਿਨੈ ਕੁਮਾਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਨਾਕਾ ਲਗਾ ਕੇ ਕਾਲੇ ਰੰਗ ਦੀ ਕ੍ਰੇਟਾ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਡਰਾਈਵਰ ਨੇ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ। ਪਹਿਲਾਂ ਤੋਂ ਚੌਕਸ ਪੁਲਿਸ ਨੇ ਕਾਰ ਰੋਕ ਲਈ।

ਸੂਤਰਾਂ ਦੀ ਮੰਨੀਏ ਤਾਂ ਕਾਰ ‘ਚ ਦੋ ਲੋਕ ਸਵਾਰ ਸਨ। ਜਦੋਂ ਪੁਲਿਸ ਟੀਮ ਨੇ ਗੱਡੀ ਦੀ ਤਲਾਸ਼ੀ ਲਈ ਤਾਂ ਅੰਦਰੋਂ 2 ਕਰੋੜ ਰੁਪਏ ਤੋਂ ਵੱਧ ਦੀ ਭਾਰਤੀ ਅਤੇ ਵਿਦੇਸ਼ੀ ਕਰੰਸੀ ਬਰਾਮਦ ਹੋਈ। ਗੱਡੀ ਵਿੱਚ ਸਵਾਰ ਵਿਅਕਤੀ ਕਰੰਸੀ ਬਾਰੇ ਕੁਝ ਨਹੀਂ ਦੱਸ ਸਕੇ। ਪੁਲਿਸ ਨੇ ਜਲਦਬਾਜ਼ੀ ‘ਚ ਗੱਡੀ ਅਤੇ ਦੋਵਾਂ ਵਿਅਕਤੀਆਂ ਨੂੰ ਨਗਦੀ ਸਮੇਤ ਥਾਣਾ ਬਾਰਾਂਦਰੀ ਵਿਖੇ ਲਿਆਂਦਾ ਅਤੇ ਥਾਣੇ ਦੇ ਗੇਟ ਬੰਦ ਕਰ ਦਿੱਤੇ ਗਏ।

ਪੁਲਿਸ ਨੇ ਦੇਰ ਰਾਤ ਉਕਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ। ਮੁਲਜ਼ਮਾਂ ਤੋਂ ਇਹ ਵੀ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਕਿ ਇਹ ਨਕਦੀ ਕਿਸਦੀ ਸੀ ਅਤੇ ਕਿੱਥੇ ਪਹੁੰਚਾਈ ਜਾਣੀ ਸੀ। ਪੁਲਿਸ ਜਾਂਚ ਵਿੱਚ ਜਲਦੀ ਹੀ ਵੱਡਾ ਖੁਲਾਸਾ ਕਰ ਸਕਦੀ ਹੈ। ਫਿਲਹਾਲ ਪੁਲਿਸ ਨੇ ਇਸ ਮਾਮਲੇ ਨੂੰ ਲੈ ਕੇ ਚੁੱਪੀ ਧਾਰੀ ਹੋਈ ਹੈ।

ਥਾਣਾ ਨਿਊ ਬਾਰਾਦਰੀ ਦੇ ਐਸ.ਐਚ.ਓ. ਕਮਲਜੀਤ ਸਿੰਘ ਤੋਂ ਏ.ਐਸ.ਆਈ. ਵਿਨੈ ਕੁਮਾਰ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ ਅਤੇ ਫ਼ੋਨ ਦਾ ਜਵਾਬ ਵੀ ਨਹੀਂ ਦਿੱਤਾ। ਥਾਣੇ ਦੇ ਅੰਦਰ ਵੀ ਕਿਸੇ ਨੂੰ ਨਹੀਂ ਜਾਣ ਦਿੱਤਾ ਜਾ ਰਿਹਾ ਸੀ। ਜਲਦ ਹੀ ਕਮਿਸ਼ਨਰੇਟ ਪੁਲਿਸ ਦੇ ਸੀਨੀਅਰ ਅਧਿਕਾਰੀ ਪ੍ਰੈੱਸ ਕਾਨਫਰੰਸ ਕਰਕੇ ਇਸ ਮਾਮਲੇ ਸਬੰਧੀ ਵੇਰਵੇ ਜ਼ਾਹਰ ਕਰ ਸਕਦੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version