ਸੰਗਰੂਰ : ਸੰਗਰੂਰ ਸਿਟੀ ਟਰੈਫਿਕ ਪੁਲਿਸ (The Sangrur City Traffic Police) ਦੀ ਟੀਮ ਨੇ ਅੱਜ ਤੜਕੇ ਸਕੂਲੀ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਸਿਟੀ ਟ੍ਰੈਫਿਕ ਇੰਚਾਰਜ ਸਬ-ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਮੇਂ-ਸਮੇਂ ‘ਤੇ ਚੈਕਿੰਗ ਕੀਤੀ ਜਾਂਦੀ ਹੈ। ਅੱਜ ਵੀ ਸਕੂਲੀ ਬੱਸਾਂ ਦੀ ਚੈਕਿੰਗ ਕਰਕੇ ਕੈਮਰੇ, ਡਰਾਈਵਰ ਦੀ ਵਰਦੀ, ਫਸਟ ਏਡ ਕਿੱਟ, ਬੱਸਾਂ ’ਤੇ ਸਕੂਲ ਦਾ ਨਾਂ ਨਾ ਹੋਣ, ਬੱਚਿਆਂ ਨੂੰ ਓਵਰਲੋਡਿੰਗ ਆਦਿ ਸਮੇਤ ਨਿਯਮਾਂ ਦੀ ਪਾਲਣਾ ਨਾ ਕਰਨ ’ਤੇ 7 ਚਲਾਨ ਕੀਤੇ ਗਏ।
ਉਨ੍ਹਾਂ ਦੱਸਿਆ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 7 ਸਕੂਲੀ ਵਾਹਨਾਂ ਦੇ ਚਲਾਨ ਕੀਤੇ ਗਏ। ਉਨ੍ਹਾਂ ਸਕੂਲ ਪ੍ਰਬੰਧਕਾਂ ਨੂੰ ਸਕੂਲੀ ਵਾਹਨਾਂ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਟਰੈਫਿਕ ਪੁਲਿਸ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਵੀ ਦਿੱਤੀਆਂ। ਇਸ ਤੋਂ ਇਲਾਵਾ ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਸਕੂਲੀ ਵਾਹਨਾਂ ਅਤੇ ਡਰਾਈਵਰਾਂ ਦੇ ਵਿਵਹਾਰ ‘ਤੇ ਨਜ਼ਰ ਰੱਖਣ |