ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ । ਆਬਕਾਰੀ ਨੀਤੀ ਨਾਲ ਸਬੰਧਤ ਕੇਂਦਰੀ ਜਾਂਚ ਬਿਊਰੋ (Central Bureau of Investigation),(ਸੀ.ਬੀ.ਆਈ.) ਦੇ ਕੇਸ ਵਿੱਚ ਰੌਜ਼ ਐਵੇਨਿਊ ਅਦਾਲਤ (The Rose Avenue Court) ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ (Judicial Custody) ਅਗਸਤ ਤੱਕ ਵਧਾ ਦਿੱਤੀ ਹੈ। ਅਦਾਲਤ ਨੇ ਮਨੀਸ਼ ਸਿਸੋਦੀਆ ਅਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ 31 ਜੁਲਾਈ ਤੱਕ ਵਧਾ ਦਿੱਤੀ ਹੈ। ਤਿੰਨਾਂ ਨੂੰ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ।