Home ਦੇਸ਼ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕਾਰਗਿਲ ਵਿਜੇ ਦਿਵਸ ਦੀ 25ਵੀਂ ਵਰ੍ਹੇਗੰਢ ਮੌਕੇ ਸ਼ਹੀਦ...

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕਾਰਗਿਲ ਵਿਜੇ ਦਿਵਸ ਦੀ 25ਵੀਂ ਵਰ੍ਹੇਗੰਢ ਮੌਕੇ ਸ਼ਹੀਦ ਹੋਏ ਸੈਨਿਕਾਂ ਨੂੰ ਕੀਤਾ ਯਾਦ

0

ਕਾਰਗਿਲ : ‘ਕਾਰਗਿਲ ਵਿਜੇ ਦਿਵਸ’ (Kargil Vijay Diwas) ਹਰ ਸਾਲ 26 ਜੁਲਾਈ ਨੂੰ ਮਨਾਇਆ ਜਾਂਦਾ ਹੈ। ਇਹ ਕਾਰਗਿਲ ਯੁੱਧ ਦੌਰਾਨ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਭਾਰਤੀ ਸੈਨਿਕਾਂ ਦੀ ਬਹਾਦਰੀ ਨੂੰ ਸ਼ਰਧਾਂਜਲੀ ਦੇਣ ਲਈ ਮਨਾਇਆ ਜਾਂਦਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu) ਨੇ ਕਾਰਗਿਲ ਵਿਜੇ ਦਿਵਸ ਦੀ 25ਵੀਂ ਵਰ੍ਹੇਗੰਢ ਮੌਕੇ ਜੰਗ ਵਿੱਚ ਸ਼ਹੀਦ ਹੋਏ ਸੈਨਿਕਾਂ ਨੂੰ ਯਾਦ ਕੀਤਾ ਹੈ।

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ X ‘ਤੇ ਲਿਖਿਆ- ਕਾਰਗਿਲ ਵਿਜੇ ਦਿਵਸ ਇੱਕ ਸ਼ੁਕਰਗੁਜ਼ਾਰ ਰਾਸ਼ਟਰ ਲਈ ਸਾਡੀਆਂ ਹਥਿਆਰਬੰਦ ਸੈਨਾਵਾਂ ਦੇ ਅਦੁੱਤੀ ਸਾਹਸ ਅਤੇ ਅਸਾਧਾਰਨ ਬਹਾਦਰੀ ਨੂੰ ਸ਼ਰਧਾਂਜਲੀ ਦੇਣ ਦਾ ਇੱਕ ਮੌਕਾ ਹੈ। ਮੈਂ 1999 ਵਿੱਚ ਕਾਰਗਿਲ ਦੀਆਂ ਸਿਖਰਾਂ ‘ਤੇ ਭਾਰਤ ਮਾਤਾ ਦੀ ਰੱਖਿਆ ਕਰਦੇ ਹੋਏ ਮਹਾਨ ਕੁਰਬਾਨੀ ਦੇਣ ਵਾਲੇ ਹਰ ਉਸ ਸਿਪਾਹੀ ਨੂੰ ਸ਼ਰਧਾਂਜਲੀ ਭੇਟ ਕਰਦੀ ਹਾਂ । ਮੈਂ ਉਨ੍ਹਾਂ ਦੀ ਪਵਿੱਤਰ ਯਾਦ ਨੂੰ ਸ਼ਰਧਾਂਜਲੀ ਭੇਟ ਕਰਦੀ ਹਾਂ। ਮੈਨੂੰ ਪੂਰਾ ਭਰੋਸਾ ਹੈ ਕਿ ਸਾਰੇ ਦੇਸ਼ ਵਾਸੀ ਉਨ੍ਹਾਂ ਦੀ ਕੁਰਬਾਨੀ ਅਤੇ ਬਹਾਦਰੀ ਤੋਂ ਪ੍ਰੇਰਨਾ ਲੈਣਗੇ। ਜੈ ਹਿੰਦ! ਜੈ ਭਾਰਤ !

ਦੱਸ ਦੇਈਏ ਕਿ ਕਾਰਗਿਲ ਯੁੱਧ 26 ਜੁਲਾਈ 1999 ਨੂੰ ਹੋਇਆ ਸੀ। ਲਗਭਗ ਤਿੰਨ ਮਹੀਨਿਆਂ ਦੀ ਲੜਾਈ ਤੋਂ ਬਾਅਦ, ਕਾਰਗਿਲ ਦੀਆਂ ਚੋਟੀਆਂ ‘ਤੇ ਪਾਕਿਸਤਾਨ ‘ਤੇ ਭਾਰਤ ਨੇ ਜਿੱਤ ਹਾਸਲ ਕਰ ਲਈ ਸੀ। ਇਸ ਜੰਗ ਵਿੱਚ 500 ਭਾਰਤੀ ਜਵਾਨ ਸ਼ਹੀਦ ਹੋਏ ਸਨ।

 

NO COMMENTS

LEAVE A REPLY

Please enter your comment!
Please enter your name here

Exit mobile version