ਕੁਪਵਾੜਾ : ਜੰਮੂ-ਕਸ਼ਮੀਰ (Jammu and Kashmir) ਦੇ ਕੁਪਵਾੜਾ ‘ਚ ਅੱਜ ਸੁਰੱਖਿਆ ਬਲਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਇਸ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਹੋਇਆ। ਮਾਛਿਲ ਕੁਪਵਾੜਾ ਮੁਕਾਬਲੇ ਵਿੱਚ ਇੱਕ ਮੇਜਰ ਰੈਂਕ ਦੇ ਅਧਿਕਾਰੀ ਸਮੇਤ ਪੰਜ ਭਾਰਤੀ ਫੌਜ ਦੇ ਜਵਾਨ ਜ਼ਖਮੀ ਹੋ ਗਏ। ਸਾਰੇ ਪੰਜ ਸਿਪਾਹੀਆਂ ਨੂੰ ਮੌਕੇ ਤੋਂ ਬਾਹਰ ਕੱਢ ਲਿਆ ਗਿਆ। ਇਸ ਮੁਕਾਬਲੇ ‘ਚ ਇਕ ਅੱਤਵਾਦੀ ਦੇ ਮਾਰੇ ਜਾਣ ਦੀ ਵੀ ਸੂਚਨਾ ਮਿਲੀ ਹੈ।
ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲੇ ਦੇ ਮਾਛਿਲ ਸੈਕਟਰ ਦੇ ਕਾਰਜ ਖੇਤਰ ‘ਚ ਅੱਜ ਸਵੇਰੇ ਫੌਜ ਅਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ ਹੋਈ। ਗੋਲੀਬਾਰੀ ਤੋਂ ਬਾਅਦ ਪੰਜ ਜਵਾਨ ਜ਼ਖ਼ਮੀ ਹੋ ਗਏ। ਕੁਪਵਾੜਾ ‘ਚ ਕੰਟਰੋਲ ਰੇਖਾ ਦੇ ਕੋਲ ਕੰਮਕਾਜੀ ਖੇਤਰ ‘ਚ ਅਜੇ ਵੀ ਆਪਰੇਸ਼ਨ ਜਾਰੀ ਹੈ।