Google search engine
Homeਪੰਜਾਬਪੰਜਾਬ ਪੁਲਿਸ ਵੱਲੋਂ ਜ਼ਿਲ੍ਹਾ ਬਠਿੰਡਾ ‘ਚ ਮਿਸ਼ਨ ‘ਨਿਗਰਾਣੀ’ ਕੀਤਾ ਗਿਆ ਸ਼ੁਰੂ

ਪੰਜਾਬ ਪੁਲਿਸ ਵੱਲੋਂ ਜ਼ਿਲ੍ਹਾ ਬਠਿੰਡਾ ‘ਚ ਮਿਸ਼ਨ ‘ਨਿਗਰਾਣੀ’ ਕੀਤਾ ਗਿਆ ਸ਼ੁਰੂ

ਬਠਿੰਡਾ : ਪੰਜਾਬ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣ ਲਈ ਪੰਜਾਬ ਪੁਲਿਸ ਵੱਲੋਂ ਜ਼ਿਲ੍ਹਾ ਬਠਿੰਡਾ (Bathinda) ਵਿੱਚ ਇੱਕ ਨਵੀਂ ਪਹਿਲ ਕੀਤੀ ਗਈ ਹੈ। ਇੱਥੇ ਮਿਸ਼ਨ ‘ਨਿਗਰਾਣੀ’ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਡੀ.ਜੀ.ਪੀ ਪੰਜਾਬ ਨੇ ਟਵੀਟ ਕਰਕੇ ਲਿਖਿਆ, ‘ਮਿਸ਼ਨ ‘ਸਰਵੇਲੈਂਸ’ ਪਹਿਲ ਕਦਮੀ ਦੀ ਬਠਿੰਡਾ ‘ਚ ਸ਼ੁਰੂਆਤ ਕਰਨ ‘ਤੇ ਮਾਣ ਮਹਿਸੂਸ ਹੋ ਰਿਹਾ ਹੈ।

ਡੀ.ਜੀ.ਪੀ ਨੇ ਲਿਖਿਆ, ‘ਅਸੀਂ ਨਸ਼ੇ ਦੇ ਖ਼ਿਲਾਫ਼ ਲੜਨ ਦੇ ਲਈ ਆਪਣੇ ਪਿੰਡਾਂ ਦੇ ਚੌਕੀਦਾਰਾਂ ਦੇ ਨਾਲ ਫਿਰ ਤੋਂ ਇੱਕਜੁਟ ਹੋ ਰਹੇ ਹਾਂ। ਇਹ ਰਵਾਇਤੀ ਪੁਲਿਸਿੰਗ ਤਰੀਕਿਆਂ ਨੂੰ ਮੁੜ ਸੁਰਜੀਤ ਕਰਨ ਵੱਲ ਇੱਕ ਕਦਮ ਹੈ।ਡੀ.ਜੀ. ਪੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ ਅਸੀਂ ਸਾਰੇ ਇਕੱਠੇ ਹੋ ਕੇ ਸੀ.ਐਮ. ਮਾਨ ਦੀ ਅਗਵਾਈ ਹੇਠ ਕਮਿਊਨਿਟੀ ਪੁਲਿਸਿੰਗ ਨੂੰ ਮਜ਼ਬੂਤ ​​ਕਰਕੇ ਨਸ਼ਿਆਂ ਵਿਰੁੱਧ ਜਾਣਕਾਰੀ ਸਾਂਝੀ ਕਰਕੇ ਪੰਜਾਬ ਨੂੰ ਸੁਰੱਖਿਅਤ ਬਣਾਇਆ ਜਾਵੇ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments