ਹਰਿਆਣਾ : ਹਰਿਆਣਾ ਦੇ 11 ਜ਼ਿਲ੍ਹਿਆਂ ਵਿਚ ਭਾਰੀ ਮੀਂਹ (Heavy Rain) ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਯਮੁਨਾਨਗਰ, ਕਰਨਾਲ, ਪਾਣੀਪਤ, ਸੋਨੀਪਤ, ਰੋਹਤਕ, ਝੱਜਰ, ਰੇਵਾੜੀ, ਗੁਰੂਗ੍ਰਾਮ, ਫਰੀਦਾਬਾਦ, ਮੇਵਾਲ ਅਤੇ ਪਲਵਲ ਵਿੱਚ ਭਾਰੀ ਮੀਂਹ ਦੀ ਮੌਸਮ ਵਿਭਾਗ (The Weather Department) ਨੇ ਚੇਤਾਵਨੀ ਦਿੱਤੀ ਹੈ। ਇਸ ਤੋਂ ਇਲਾਵਾ ਕੈਥਲ, ਜੀਂਦ, ਕੁਰੂਕਸ਼ੇਤਰ, ਅੰਬਾਲਾ, ਪੰਚਕੂਲਾ, ਭਿਵਾਨੀ, ਚਰਖੀ ਦਾਦਰੀ ਅਤੇ ਮਹਿੰਦਰਗੜ੍ਹ-ਨਾਰਨੌਲ ਵਿੱਚ ਵੀ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ।
ਮੌਸਮ ਵਿਭਾਗ ਅਨੁਸਾਰ 27 ਜੁਲਾਈ ਤੋਂ 30 ਜੁਲਾਈ ਤੱਕ ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਤੋਂ ਇਲਾਵਾ ਸਿਰਸਾ, ਫਤਿਹਾਬਾਦ ਅਤੇ ਹਿਸਾਰ ‘ਚ ਮੀਂਹ ਦਾ ਇੰਤਜ਼ਾਰ ਕਰਨਾ ਪੈ ਸਕਦਾ ਹੈ। ਇੱਥੇ ਦਿਨ ਭਰ ਬੱਦਲ ਛਾਏ ਰਹਿਣਗੇ ਅਤੇ ਕੁਝ ਥਾਵਾਂ ‘ਤੇ ਮੀਂਹ ਵੀ ਪੈ ਸਕਦਾ ਹੈ ।
IMD ਵੱਲੋਂ ਅਗਲੇ ਕੁਝ ਘੰਟਿਆਂ ਲਈ ਅਲਰਟ ਜਾਰੀ ਕੀਤਾ ਗਿਆ ਹੈ। ਇਸ ‘ਚ ਕਰਨਾਲ, ਕੈਥਲ ਅਤੇ ਕੁਰੂਕਸ਼ੇਤਰ ‘ਚ ਗਰਜ, ਬਿਜਲੀ ਅਤੇ ਅਚਾਨਕ ਤੇਜ਼ ਹਵਾਵਾਂ ਦੇ ਨਾਲ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪਿਹੋਵਾ, ਘਰੌਂਡਾ, ਥਾਨੇਸਰ, ਪਾਣੀਪਤ, ਅਸੰਧ ਅਤੇ ਕੈਥਲ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।