ਨਵੀਂ ਦਿੱਲੀ: ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu) ਨੇ ਬੀਤੀ ਅੱਧੀ ਰਾਤ ਨੂੰ ਕਈ ਰਾਜਾਂ ਦੇ ਰਾਜਪਾਲਾਂ ਦੀ ਨਿਯੁਕਤੀ ਕੀਤੀ ਹੈ। ਰਾਸ਼ਟਰਪਤੀ ਭਵਨ (Rashtrapati Bhavan) ਅਨੁਸਾਰ ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਗੁਲਾਬ ਚੰਦ ਕਟਾਰੀਆ ਨੂੰ ਰਾਜਪਾਲ ਬਣਾਇਆ ਗਿਆ ਹੈ, ਉਹ ਬਨਵਾਰੀ ਲਾਲ ਪੁਰੋਹਿਤ ਦੀ ਥਾਂ ਲੈਣਗੇ। ਇਸ ਤੋਂ ਇਲਾਵਾ ਸੰਤੋਸ਼ ਕੁਮਾਰ ਗੰਗਵਾਰ ਨੂੰ ਝਾਰਖੰਡ ਦਾ ਰਾਜਪਾਲ ਬਣਾਇਆ ਗਿਆ ਹੈ।
ਰਮਨ ਡੇਕਾ ਨੂੰ ਛੱਤੀਸਗੜ੍ਹ ਦਾ ਰਾਜਪਾਲ, ਸੀ.ਐਚ. ਵਿਜੇਸ਼ੰਕਰ ਨੂੰ ਮੇਘਾਲਿਆ ਦਾ ਰਾਜਪਾਲ, ਸੀ.ਪੀ. ਰਾਧਾਕ੍ਰਿਸ਼ਨਨ ਨੂੰ ਝਾਰਖੰਡ ਤੋਂ ਹਟਾ ਕੇ ਮਹਾਰਾਸ਼ਟਰ ਦਾ ਰਾਜਪਾਲ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਲਕਸ਼ਮਣ ਪ੍ਰਸਾਦ ਅਚਾਰੀਆ ਨੂੰ ਅਸਾਮ ਅਤੇ ਮਨੀਪੁਰ ਦਾ ਰਾਜਪਾਲ ਬਣਾਇਆ ਗਿਆ ਹੈ। ਕੇ ਕੇਲਾਸ਼ਨਾਥਨ ਨੂੰ ਪੁਡੂਚੇਰੀ ਦਾ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
ਹਰੀਭਾਊ ਕਿਸ਼ਨਰਾਓ ਬਾਗੜੇ ਨੂੰ ਰਾਜਸਥਾਨ ਦਾ ਰਾਜਪਾਲ ਅਤੇ ਜਿਸ਼ਨੂ ਦੇਵ ਵਰਮਾ ਨੂੰ ਤੇਲੰਗਾਨਾ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਸਾਰੇ ਰਾਜਪਾਲਾਂ ਦੀਆਂ ਨਿਯੁਕਤੀਆਂ ਉਨ੍ਹਾਂ ਦੇ ਅਹੁਦਾ ਸੰਭਾਲਦੇ ਹੀ ਲਾਗੂ ਹੋ ਜਾਣਗੀਆਂ।