ਉੱਤਰਾਖੰਡ: ਦੇਸ਼ ਵਿੱਚ ਇਸ ਸਮੇਂ ਮਾਨਸੂਨ ਦਾ ਕਹਿਰ ਜਾਰੀ ਹੈ। ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਭਾਰੀ ਮੀਂਹ (Heavy Rains) ਪੈ ਰਿਹਾ ਹੈ।
ਦਿੱਲੀ-ਐਨ.ਸੀ.ਆਰ. ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ (The Meteorology Department) ਨੇ ਅੱਜ ਵੀ ਦਿਨ ਭਰ ਬੱਦਲ ਛਾਏ ਰਹਿਣ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ। ਮਹਾਰਾਸ਼ਟਰ ਦੇ ਕੋਲਹਾਪੁਰ ‘ਚ ਭਾਰੀ ਮੀਂਹ ਕਾਰਨ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਮੌਸਮ ਵਿਭਾਗ ਨੇ 28 ਤੋਂ 31 ਜੁਲਾਈ ਤੱਕ ਪੱਛਮੀ ਮੱਧ ਪ੍ਰਦੇਸ਼ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਇਸ ਤੋਂ ਇਲਾਵਾ 28 ਤਰੀਕ ਨੂੰ ਪੂਰਬੀ ਮੱਧ ਪ੍ਰਦੇਸ਼ ਅਤੇ 28 ਤੋਂ 31 ਤਰੀਕ ਤੱਕ ਛੱਤੀਸਗੜ੍ਹ, ਕੋਂਕਣ ਅਤੇ ਗੋਆ ਅਤੇ ਮੱਧ ਮਹਾਰਾਸ਼ਟਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 29 ਤੋਂ 31 ਤੱਕ ਮਰਾਠਵਾੜਾ ਅਤੇ ਅਗਲੇ ਚਾਰ ਦਿਨ ਗੁਜਰਾਤ ਦੇ ਸੌਰਾਸ਼ਟਰ ਅਤੇ ਕੱਛ ਵਿੱਚ ਤੇਜ਼ ਮੀਂਹ ਦਾ ਅਲਰਟ ਹੈ। ਲਖਨਊ ਸਮੇਤ 42 ਜ਼ਿਲਿਆਂ ਵਿੱਚ ਐਤਵਾਰ ਤੋਂ ਦਰਮਿਆਨੀ ਤੋਂ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਗਈ ਹੈ।