ਫਗਵਾੜਾ ‘ਚ ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਗੋਲੀਆਂ, ਇੱਕ ਨੌਜ਼ਵਾਨ ਹੋਇਆ ਜ਼ਖ਼ਮੀ

0
88

ਫਗਵਾੜਾ : ਫਗਵਾੜਾ ‘ਚ ਉਸ ਸਮੇਂ ਲੋਕਾਂ ‘ਚ ਭਾਰੀ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਪਿੰਡ ਉਚਾ ‘ਚ ਇਕ ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਜਾ ਰਹੇ ਦੋ ਨੌਜਵਾਨਾਂ ‘ਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਜਾਣਕਾਰੀ ਅਨੁਸਾਰ ਇਸ ਗੋਲੀਬਾਰੀ ‘ਚ ਇਕ ਨੌਜਵਾਨ ਦੀ ਪਛਾਣ ਰਵੀ ਪੁੱਤਰ ਹੰਸ ਰਾਜ ਵਾਸੀ ਪਿੰਡ ਜਗਪਾਲਪੁਰ ਤਹਿਸੀਲ ਫਗਵਾੜਾ ਵਜੋਂ ਹੋਈ ਹੈ, ਜਿਸ ਨੂੰ ਗੰਭੀਰ ਹਾਲਤ ‘ਚ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਹੈ, ਜਿਸ ਦਾ ਇਲਾਜ ਸਰਕਾਰੀ ਟੀਮ ਵਲੋਂ ਕੀਤਾ ਜਾ ਰਿਹਾ ਹੈ। ਡਾਕਟਰ ਇਸ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਐੱਸ.ਪੀ. ਰੁਪਿੰਦਰ ਕੌਰ ਭੱਟੀ ਸਮੇਤ ਫਗਵਾੜਾ ਦੇ ਸੀਨੀਅਰ ਪੁਲਿਸ ਅਧਿਕਾਰੀ ਸਿਵਲ ਹਸਪਤਾਲ ਪਹੁੰਚ ਗਏ ਹਨ।

ਐੱਸ.ਪੀ. ਰੁਪਿੰਦਰ ਕੌਰ ਭੱਟੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਰਵੀ ਆਪਣੇ ਦੋਸਤ ਪ੍ਰਭਜੋਤ ਨਾਲ ਮੋਟਰਸਾਈਕਲ ‘ਤੇ ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਲਈ ਜਾ ਰਿਹਾ ਸੀ ਕਿ ਰਸਤੇ ‘ਚ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ ਨੇ ਰਵੀ ‘ਤੇ ਗੋਲੀਆਂ ਚਲਾ ਕੇ ਉਸ ਨੂੰ ਜ਼ਖਮੀ ਕਰ ਦਿੱਤਾ। ਐੱਸ.ਪੀ. ਭੱਟੀ ਨੇ ਦੱਸਿਆ ਕਿ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਗੋਲੀ ਕਿਉਂ ਚਲਾਈ ਗਈ ਜਾਂ ਇਸ ਦੇ ਪਿੱਛੇ ਕੀ ਕਾਰਨ ਸਨ, ਇਸ ਦੀ ਪੁਲਿਸ ਜਾਂਚ ਕਰ ਰਹੀ ਹੈ। ਉਪਰੋਕਤ ਮਾਮਲਾ ਖ਼ਬਰ ਲਿਖੇ ਜਾਣ ਤੱਕ ਡੂੰਘਾ ਭੇਤ ਬਣਿਆ ਹੋਇਆ ਹੈ, ਪਰ ਇਲਾਕੇ ‘ਚ ਰਾਤ ਸਮੇਂ ਹੋਈ ਗੋਲੀਬਾਰੀ ਨੂੰ ਲੈ ਕੇ ਲੋਕਾਂ ‘ਚ ਭਾਰੀ ਡਰ ਅਤੇ ਸਹਿਮ ਦਾ ਮਾਹੌਲ ਹੈ |

LEAVE A REPLY

Please enter your comment!
Please enter your name here