Home ਪੰਜਾਬ ਇੱਕ ਵਾਰ ਫਿਰ ਤੋਂ ਪਲਾਸਟਿਕ ਕੈਰੀ ਬੈਗ ਦੀ ਵਰਤੋਂ ‘ਤੇ ਵਧ ਸਕਦੀ...

ਇੱਕ ਵਾਰ ਫਿਰ ਤੋਂ ਪਲਾਸਟਿਕ ਕੈਰੀ ਬੈਗ ਦੀ ਵਰਤੋਂ ‘ਤੇ ਵਧ ਸਕਦੀ ਹੈ ਸਖ਼ਤੀ

0

Plastic Carry Bags : ਆਉਣ ਵਾਲੇ ਦਿਨਾਂ ‘ਚ ਮਹਾਨਗਰ ‘ਚ ਪਲਾਸਟਿਕ ਕੈਰੀ ਬੈਗ (Plastic Carry Bags) ਦੀ ਵਰਤੋਂ ‘ਤੇ ਸਖ਼ਤੀ ਵਧ ਸਕਦੀ ਹੈ। ਇਸ ਸਬੰਧੀ ਵਿਧਾਨ ਸਭਾ ਦੀ ਲੋਕਲ ਬਾਡੀ ਕਮੇਟੀ ਵੱਲੋਂ ਮੰਡੀ ਬੋਰਡ ਦੇ ਅਧਿਕਾਰੀਆਂ ਸਮੇਤ ਨਗਰ ਨਿਗਮ ਅਤੇ ਪੀ.ਪੀ.ਸੀ.ਬੀ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ।

ਜਾਣਕਾਰੀ ਮੁਤਾਬਕ ਹਾਲ ਹੀ ‘ਚ ਲੁਧਿਆਣਾ ‘ਚ ਹੋਈ ਕਮੇਟੀ ਦੀ ਮੀਟਿੰਗ ਦੌਰਾਨ ਇਸ ਮੁੱਦੇ ‘ਤੇ ਚਰਚਾ ਹੋਈ ਸੀ, ਜਿਸ ਸਬੰਧੀ ਚੇਅਰਮੈਨ ਗੁਰਪ੍ਰੀਤ ਗੋਗੀ ਨੇ ਕਿਹਾ ਕਿ 2016 ‘ਚ ਪਲਾਸਟਿਕ ਦੇ ਕੈਰੀ ਬੈਗ ‘ਤੇ ਪਾਬੰਦੀ ਲਗਾਈ ਗਈ ਸੀ ਪਰ ਹੁਣ ਤੱਕ ਇਨ੍ਹਾਂ ਦੀ ਵਰਤੋਂ ‘ਤੇ ਪੂਰੀ ਤਰ੍ਹਾਂ ਪਾਬੰਦੀ ਨਹੀਂ ਲੱਗ ਸਕੀ। ਜਿਸ ਕਾਰਨ ਸੀਵਰੇਜ ਜਾਮ ਦੀ ਸਮੱਸਿਆ ਪੈਦਾ ਹੋ ਰਹੀ ਹੈ ਅਤੇ ਕੂੜੇ ਦੇ ਰੂਪ ਵਿੱਚ ਠੋਸ ਰਹਿੰਦ-ਖੂੰਹਦ ਦੇ ਪ੍ਰਬੰਧਨ ਦੀ ਸਮੱਸਿਆ ਵੀ ਵੱਧ ਰਹੀ ਹੈ।  ਇਸ ਦੇ ਮੱਦੇਨਜ਼ਰ ਕਮੇਟੀ ਮੈਂਬਰਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਮਹਾਂਨਗਰ ਵਿੱਚ ਪਲਾਸਟਿਕ ਕੈਰੀ ਬੈਗਾਂ ਦੀ ਵਰਤੋਂ ਸਬੰਧੀ ਸਖ਼ਤੀ ਵਧਾਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ।

ਮਹਾਂਨਗਰ ਵਿੱਚ ਪਲਾਸਟਿਕ ਕੈਰੀ ਬੈਗਾਂ ਦੀ ਵਰਤੋਂ ‘ਤੇ ਪਾਬੰਦੀ ਲਗਾਉਣ ਲਈ ਨਗਰ ਨਿਗਮ ਅਤੇ ਪੀ.ਪੀ.ਸੀ.ਬੀ ਦੇ ਅਧਿਕਾਰੀ ਇੱਕ ਦੂਜੇ ਦੇ ਕੋਰਟ ਵਿੱਚ ਗੇਂਦ ਪਾ ਰਹੇ ਹਨ। ਇਸ ਮਾਮਲੇ ਵਿੱਚ ਨਗਰ ਨਿਗਮ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਪਲਾਸਟਿਕ ਕੈਰੀ ਬੈਗ ਬਣਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦਾ ਅਧਿਕਾਰ ਪੀ.ਪੀ.ਸੀ.ਬੀ ਕੋਲ ਹੈ, ਜਦੋਂਕਿ ਪਲਾਸਟਿਕ ਦੇ ਕੈਰੀ ਬੈਗ ਵੇਚਣ ਜਾਂ ਵਰਤਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਜ਼ਿੰਮੇਵਾਰੀ ਪੀ.ਪੀ.ਸੀ.ਬੀ ਦੇ ਅਧਿਕਾਰੀਆਂ ਦੀ ਹੈ ।

NO COMMENTS

LEAVE A REPLY

Please enter your comment!
Please enter your name here

Exit mobile version