SGPC ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਦੇ ਮਾਮਲੇ ‘ਚ ਅਣਗਹਿਲੀ ਵਰਤਣ ਦੇ ਦੋਸ਼ ‘ਚ ਰਈਆ ਕਲਰਕ ਨੂੰ ਕੀਤਾ ਮੁਅੱਤਲ

0
101

ਪੰਜਾਬ : ਅੰਮ੍ਰਿਤਸਰ (Amritsar) ਦੇ ਡੀ.ਸੀ. ਘਨਸ਼ਿਆਮ ਥੋਰੀ (Ghanshyam Thori) ਦੀ ਸਿਫਾਰਿਸ਼ ‘ਤੇ ਡਾਇਰੈਕਟਰ ਸਥਾਨਕ ਸਰਕਾਰਾਂ ਮੰਤਰੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਦੇ ਮਾਮਲੇ ‘ਚ ਅਣਗਹਿਲੀ ਵਰਤਣ ਦੇ ਦੋਸ਼ ‘ਚ ਰਈਆ ਕਲਰਕ ਉਂਕਾਰ ਸਿੰਘ ਨੂੰ ਮੁਅੱਤਲ ਕਰ ਦਿੱਤਾ।

ਦੱਸ ਦਈਏ ਕਿ ਬੀਤੇ ਦਿਨ ਡਿਪਟੀ ਕਮਿਸ਼ਨਰ ਥੋਰੀ ਨੇ ਉਕਤ ਕਲਰਕ ਵੱਲੋਂ ਵੋਟਰ ਰਜਿਸਟ੍ਰੇਸ਼ਨ ਦੇ ਮਾਮਲੇ ਵਿੱਚ ਕੀਤੀ ਜਾ ਰਹੀ ਅਣਗਹਿਲੀ ਬਾਰੇ ਡਾਇਰੈਕਟਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੂੰ ਪੱਤਰ ਲਿਖ ਕੇ ਜਾਣਕਾਰੀ ਦਿੱਤੀ ਸੀ। ਅੱਜ ਡਾਇਰੈਕਟਰ ਉਮਾ ਸ਼ੰਕਰ ਗੁਪਤਾ ਨੇ ਤੁਰੰਤ ਪ੍ਰਭਾਵ ਨਾਲ ਉਂਕਾਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਅਤੇ ਕਾਰਜਸਾਧਕ ਅਫਸਰ ਰਈਆ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਨਗਰ ਕੌਂਸਲ ਵਿੱਚ ਮਤਾ ਪਾਸ ਕੀਤਾ ਜਾਵੇ।

LEAVE A REPLY

Please enter your comment!
Please enter your name here