ਲੁਧਿਆਣਾ : ਪੰਜਾਬ ਦੇ ਸਕੂਲਾਂ ਲਈ ਅਹਿਮ ਖ਼ਬਰ ਹੈ। ਦਰਅਸਲ, ਪੰਜਾਬ ਸਕੂਲ ਸਿੱਖਿਆ ਵਿਭਾਗ (Punjab School Education Department) ਦੇ ਦਫ਼ਤਰਾਂ, ਸਕੂਲਾਂ, ਸੰਸਥਾਵਾਂ ਵਿੱਚ ਕੰਮ ਕਰਦੇ ਨਾਨ-ਟੀਚਿੰਗ ਸਟਾਫ਼ ਦਾ ਡਾਟਾ ਈ-ਪੰਜਾਬ ਪੋਰਟਲ ‘ਤੇ ਅਪਲੋਡ ਕੀਤਾ ਜਾਂਦਾ ਹੈ, ਪਰ ਅਜੇ ਤੱਕ ਉਕਤ ਡਾਟਾ ਸਕੂਲਾਂ ਵੱਲੋਂ ਅੱਪਡੇਟ ਨਹੀਂ ਕੀਤਾ ਜਾ ਰਿਹਾ ਹੈ।
ਜਿਸ ਕਾਰਨ ਵਿਭਾਗ ਨੂੰ ਭਰਤੀਆਂ ਅਤੇ ਤਬਾਦਲਿਆਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਵਿਭਾਗ ਨੇ ਪੱਤਰ ਜਾਰੀ ਕਰਕੇ 5 ਅਗਸਤ ਤੱਕ ਮੁਲਾਜ਼ਮਾਂ ਦਾ ਡਾਟਾ ਅੱਪਲੋਡ ਕਰਨ ਦੀ ਚਿਤਾਵਨੀ ਦਿੱਤੀ ਹੈ, ਜੇਕਰ ਇਸ ਤਰੀਕ ਤੱਕ ਡਾਟਾ ਅੱਪਡੇਟ ਨਾ ਕੀਤਾ ਗਿਆ ਤਾਂ ਇਸ ਦੀ ਜ਼ਿੰਮੇਵਾਰੀ ਡੀ.ਡੀ.ਓ. ਅਤੇ ਉਨ੍ਹਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।