Home ਪੰਜਾਬ ਕਿਸਾਨਾਂ ਨੇ ਹਾਈਵੇਅ ‘ਤੇ ਸਥਿਤ ਟੋਲ ਪਲਾਜ਼ਾ ‘ਤੇ ਚਲਾ ਦਿੱਤਾ ਬੁਲਡੋਜ਼ਰ

ਕਿਸਾਨਾਂ ਨੇ ਹਾਈਵੇਅ ‘ਤੇ ਸਥਿਤ ਟੋਲ ਪਲਾਜ਼ਾ ‘ਤੇ ਚਲਾ ਦਿੱਤਾ ਬੁਲਡੋਜ਼ਰ

0

ਪੰਜਾਬ : ਪੰਜਾਬ ਤੋਂ ਹੁਣੇ ਹੁਣੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਇੱਥੇ ਕਿਸਾਨਾਂ ਨੇ ਹਾਈਵੇਅ ‘ਤੇ ਸਥਿਤ ਟੋਲ ਪਲਾਜ਼ਾ ‘ਤੇ ਬੁਲਡੋਜ਼ਰ ਚਲਾ ਦਿੱਤਾ ਹੈ, ਜਿਸ ਕਾਰਨ ਮਾਮਲਾ ਗਰਮਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਬਠਿੰਡਾ-ਮਾਨਸਾ ਰੋਡ ’ਤੇ ਘੁਮਾਣ ਕਲਾਂ ਸੁੱਖਾ ਸਿੰਘ ਵਾਲਾ ਨੇੜੇ ਬੰਦ ਪਏ ਟੋਲ ਪਲਾਜ਼ਾ ਦਾ ਇੱਕ ਹਿੱਸਾ ਢਾਹ ਦਿੱਤਾ ਹੈ। ਕਿਸਾਨਾਂ ਨੇ ਮਸ਼ੀਨਾਂ ਦੀ ਮਦਦ ਨਾਲ ਟੋਲ ਪਲਾਜ਼ਾ ਦੇ ਕਮਰੇ ਢਾਹ ਦਿੱਤੇ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਿਸਾਨ ਆਗੂਆਂ ਨੇ ਕਿਹਾ ਕਿ ਇਸ ਟੋਲ ਪਲਾਜ਼ਾ ਨੂੰ ਸੜਕ ਤੋਂ ਹਟਾਉਣ ਲਈ ਡੀ.ਸੀ ਬਠਿੰਡਾ ਨੂੰ ਕਈ ਮੰਗ ਪੱਤਰ ਦਿੱਤੇ ਗਏ ਸਨ ਪਰ ਇਸ ਦੇ ਬਾਵਜੂਦ ਜਦੋਂ ਕੋਈ ਕਾਰਵਾਈ ਨਹੀਂ ਹੋਈ ਤਾਂ ਉਨ੍ਹਾਂ ਨੂੰ ਇਹ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ। ਕਿਸਾਨ ਅਗਰੇਸ਼ਾਮ ਸਿੰਘ ਯਾਤਰੀ, ਜਗਦੇਵ ਸਿੰਘ ਭੈਣੀ ਬਾਘਾ, ਮੁਖਤਿਆਰ ਸਿੰਘ ਰਾਜਗੜ੍ਹ ਕੁੱਬੇ ਨੇ ਦੱਸਿਆ ਕਿ 19 ਜੁਲਾਈ ਨੂੰ ਡੀ.ਸੀ ਨੂੰ ਦਰਖਾਸਤ ਦਿੰਦਿਆਂ ਕਿਹਾ ਕਿ ਜੇਕਰ ਇਸ ਟੋਲ ਪਲਾਜ਼ਾ ਨੂੰ ਸੜਕ ਤੋਂ ਨਾ ਹਟਾਇਆ ਗਿਆ ਤਾਂ ਅਸੀਂ 2 ਅਗਸਤ ਨੂੰ ਇਸ ਨੂੰ ਹਟਾਉਣ ਲਈ ਮਜਬੂਰ ਹੋਵਾਂਗੇ।  ਕਿਉਂਕਿ 2014-15 ‘ਚ ਜਦੋਂ ਜੀ.ਟੀ.ਰੋਡ ‘ਤੇ ਇਹ ਟੋਲ ਪਲਾਜ਼ਾ ਗੈਰ-ਕਾਨੂੰਨੀ ਢੰਗ ਨਾਲ ਲਗਾਇਆ ਜਾ ਰਿਹਾ ਸੀ ਤਾਂ ਅਸੀਂ ਇਸ ਦਾ ਵਿਰੋਧ ਵੀ ਕੀਤਾ ਸੀ।

ਉਨ੍ਹਾਂ ਕਿਹਾ ਕਿ ਇਹ ਬੰਦ ਟੋਲ ਪਲਾਜ਼ਾ ਨਸ਼ਿਆਂ ਦਾ ਅੱਡਾ ਬਣ ਚੁੱਕਾ ਹੈ ਅਤੇ ਇੱਥੇ ਵੱਡੇ ਹਾਦਸੇ ਵੀ ਵਾਪਰ ਚੁੱਕੇ ਹਨ, ਜਿਸ ਕਾਰਨ ਕਈ ਕੀਮਤੀ ਜਾਨਾਂ ਜਾ ਚੁੱਕੀਆਂ ਹਨ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਵੀ ਵਾਪਰ ਚੁੱਕੀਆਂ ਹਨ। ਇਸ ਲਈ ਉਨ੍ਹਾਂ ਨੂੰ ਖੁਦ ਹੀ ਕਾਰਵਾਈ ਕਰਕੇ ਇਸ ਨੂੰ ਢਾਹੁਣਾ ਪਵੇਗਾ। ਕਿਸਾਨਾਂ ਨੇ ਦੱਸਿਆ ਕਿ ਉਹ ਸੋਮਵਾਰ 5 ਅਗਸਤ ਨੂੰ ਪ੍ਰਸ਼ਾਸਨ ਨਾਲ ਮੀਟਿੰਗ ਕਰਨ ਜਾ ਰਹੇ ਹਨ, ਜਿਸ ਤੋਂ ਬਾਅਦ ਬਾਕੀ ਬਚੇ ਹਿੱਸੇ ਨੂੰ ਵੀ ਢਾਹ ਦਿੱਤਾ ਜਾਵੇਗਾ।

NO COMMENTS

LEAVE A REPLY

Please enter your comment!
Please enter your name here

Exit mobile version