CM ਮਾਨ ਇਸ ਵਾਰ ਜਲੰਧਰ ‘ਚ ਲਹਿਰਾਉਣਗੇ ਝੰਡਾ

0
130

ਪੰਜਾਬ : 15 ਅਗਸਤ ਦਾ ਆਜ਼ਾਦੀ ਦਿਹਾੜਾ ਪਿਛਲੇ ਸਾਲਾਂ ਵਾਂਗ ਇਸ ਵਾਰ ਵੀ ਬੜੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਪੰਜਾਬ ਵਿੱਚ 15 ਅਗਸਤ 2024 ਨੂੰ ਸੁਤੰਤਰਤਾ ਦਿਵਸ ਦੇ ਜਸ਼ਨਾਂ ਮੌਕੇ ਰਾਸ਼ਟਰੀ ਝੰਡਾ ਕੌਣ ਲਹਿਰਾਏਗਾ, ਇਸਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਵਾਰ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਜਲੰਧਰ (Jalandhar) ਵਿੱਚ ਝੰਡਾ ਲਹਿਰਾਉਣਗੇ ਅਤੇ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲਿਆਂ ਨੂੰ ਸਲਾਮ ਕਰਨਗੇ। ਦੇਸ਼ ਦੀ ਅਜ਼ਾਦੀ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਸਾਰੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਦੇਣਗੇ ਦੱਸ ਦੇਈਏ ਕਿ ਸੀ.ਐਮ ਮਾਨ ਨੇ ਪਿਛਲੀ ਵਾਰ ਪਟਿਆਲਾ ਵਿੱਚ ਤਿਰੰਗਾ ਲਹਿਰਾਇਆ ਸੀ।

LEAVE A REPLY

Please enter your comment!
Please enter your name here