ਸੰਗਰੂਰ ‘ਚ ਪੈਲੇਸ ਸਨਰਾਈਜ਼ ਰਿਜ਼ੋਰਟ ‘ਚ ਭਿਆਨਕ ਅੱਗ ਲੱਗਣ ਕਾਰਨ ਹੋਇਆ ਕਰੋੜਾਂ ਦਾ ਨੁਕਸਾਨ

0
118

ਸੰਗਰੂਰ : ਸੰਗਰੂਰ ਵਿੱਚ ਕਰੋੜਾਂ ਦੀ ਲਾਗਤ ਨਾਲ ਬਣੇ ਪੈਲੇਸ ਸਨਰਾਈਜ਼ ਰਿਜ਼ੋਰਟ (Palace Sunrise resort) ਵਿੱਚ ਭਿਆਨਕ ਅੱਗ ਲੱਗਣ ਕਾਰਨ ਕਰੋੜਾਂ ਦਾ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਬੀਤੀ ਦੁਪਹਿਰ ਧੂਰੀ-ਸੰਗਰੂਰ ਰੋਡ ‘ਤੇ ਸਥਿਤ ਸਨਰਾਈਜ਼ ਰਿਜ਼ੋਰਟ ‘ਚ ਅੱਗ ਲੱਗ ਗਈ। ਇਹ ਅੱਗ ਇੰਨੀ ਜ਼ਿਆਦਾ ਫੈਲ ਗਈ ਕਿ ਇਸ ‘ਤੇ ਕਾਬੂ ਪਾਉਣ ਲਈ ਸੰਗਰੂਰ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਬੁਲਾਉਣਾ ਪਿਆ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।

ਫਾਇਰ ਅਫ਼ਸਰ ਅਮਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਭਾਵੇਂ ਪੈਲੇਸ ਵਿੱਚ ਲੱਗੀ ਅੱਗ ਨੂੰ ਬੁਝਾਉਣ ਲਈ ਪੂਰੇ ਪ੍ਰਬੰਧ ਕੀਤੇ ਗਏ ਸਨ ਪਰ ਅੱਗ ਇੰਨੀ ਫੈਲ ਗਈ ਕਿ ਇਸ ’ਤੇ ਕਾਬੂ ਪਾਉਣ ਲਈ ਫਾਇਰ ਦਫ਼ਤਰ ਸੰਗਰੂਰ ਦੀਆਂ ਗੱਡੀਆਂ ਨੂੰ ਆਉਣਾ ਪਿਆ। ਉਨ੍ਹਾਂ ਕਿਹਾ ਕਿ ਇਸ ਵਿੱਚ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਜਦਕਿ ਪੈਲੇਸ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਅੱਗ ਕਿਵੇਂ ਲੱਗੀ ਇਸ ਬਾਰੇ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ ਅਤੇ ਨੁਕਸਾਨ ਦਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ ਕਿਉਂਕਿ ਪੈਲੇਸ ਦਾ ਕਾਫੀ ਨੁਕਸਾਨ ਹੋਇਆ ਹੈ। ਇਸ ਵਿੱਚ ਪੈਲੇਸ ਦੇ ਅੰਦਰ ਪਿਆ ਸਾਮਾਨ, ਸਜਾਵਟ ਦਾ ਸਾਮਾਨ, ਫਰਨੀਚਰ ਅਤੇ ਇਮਾਰਤ ਤੋਂ ਇਲਾਵਾ ਹੋਰ ਵੀ ਕਈ ਚੀਜ਼ਾਂ ਨੂੰ ਅੱਗ ਲੱਗਣ ਕਾਰਨ ਕਾਫੀ ਨੁਕਸਾਨ ਹੋਇਆ ਹੈ।

LEAVE A REPLY

Please enter your comment!
Please enter your name here