ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ (Punjab School Education Department) ਨੇ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ 10 ਅਗਸਤ ਤੱਕ ਵਧਾ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਦੇ ਤਬਾਦਲੇ ਲਈ ਪੋਰਟਲ 25 ਜੁਲਾਈ ਤੋਂ 5 ਅਗਸਤ ਤੱਕ ਖੋਲ੍ਹਿਆ ਗਿਆ ਸੀ। ਇਸ ਤੋਂ ਬਾਅਦ ਵੈੱਬਸਾਈਟ ਡਾਊਨ ਹੋਣ ਕਾਰਨ ਅਧਿਆਪਕ ਆਪਣੀਆਂ ਅਰਜ਼ੀਆਂ ਨਹੀਂ ਦੇ ਸਕੇ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਤਬਾਦਲਿਆਂ ਲਈ ਆਨਲਾਈਨ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ 10 ਅਗਸਤ ਤੱਕ ਵਧਾ ਦਿੱਤੀ ਗਈ ਹੈ।