ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ‘ਚ ਕੜਾਹੀ ‘ਚ ਡਿੱਗਣ ਵਾਲੇ ਸੇਵਾਦਾਰ ਬਲਬੀਰ ਸਿੰਘ ਦੀ ਹੋਈ ਮੌਤ

0
73

ਅੰਮ੍ਰਿਤਸਰ : ਸੱਚਖੰਡ ਸ੍ਰੀ ਦਰਬਾਰ ਸਾਹਿਬ (Sachkhand Sri Darbar Sahib) ਦੇ ਲੰਗਰ ਹਾਲ ‘ਚ ਕੜਾਹੀ ‘ਚ ਡਿੱਗਣ ਵਾਲੇ ਸੇਵਾਦਾਰ ਦੀ ਮੌਤ ਹੋ ਗਈ ਹੈ। 1-2 ਅਗਸਤ ਦੀ ਰਾਤ ਨੂੰ ਸੇਵਾ ਕਰਦੇ ਸਮੇਂ ਸੇਵਾਦਾਰ ਦਾ ਪੈਰ ਤਿਲਕ ਗਿਆ ਅਤੇ ਉਹ ਉਬਲਦੇ ਆਲੂਆਂ ਵਾਲੀ ਕੜਾਹੀ ਵਿੱਚ ਡਿੱਗ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਵੱਲਾ ਸਥਿਤ ਸ਼੍ਰੀ ਗੁਰੂ ਰਾਮਦਾਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ 8 ਦਿਨ ਚੱਲੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕ ਸੇਵਾਦਾਰ ਬਲਬੀਰ ਸਿੰਘ ਧਾਲੀਵਾਲ ਗੁਰਦਾਸਪੁਰ ਦਾ ਰਹਿਣ ਵਾਲਾ ਸੀ। ਉਹ ਪਿਛਲੇ ਦਸ ਸਾਲਾਂ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਲਈ ਆ ਰਹੇ ਸਨ।

ਸੇਵਾ ਕਰ ਰਹੇ ਸੇਵਾਦਾਰ ਨੇ ਦੱਸਿਆ ਕਿ ਆਲੂ ਉਬਾਲਦੇ ਸਮੇਂ ਕੜਾਹੀ ਵਿੱਚ ਝੱਗ ਨਜ਼ਰ ਆਉਂਦੀ ਹੈ ਜਿਸ ਨੂੰ ਸਾਫ਼ ਕੀਤਾ ਜਾਂਦਾ ਹੈ। ਬਲਬੀਰ ਸਿੰਘ ਵੀ ਉਹੀ ਝੱਗ ਸਾਫ਼ ਕਰ ਰਿਹਾ ਸੀ। ਇਸ ਦੌਰਾਨ ਉਨ੍ਹਾਂ ਦਾ ਪੈਰ ਤਿਲਕ ਗਿਆ ਅਤੇ ਉਹ ਸਿੱਧਾ ਕੜਾਹੀ ਵਿਚ ਜਾ ਡਿੱਗਿਆ, ਜਿਸ ਕਾਰਨ ਉਨ੍ਹਾਂ ਦਾ ਸਰੀਰ ਬੁਰੀ ਤਰ੍ਹਾਂ ਨਾਲ ਝੁਲਸ ਗਿਆ।

ਇਸ ਦੌਰਾਨ ਸੇਵਾਦਾਰਾਂ ਨੇ ਉਨ੍ਹਾਂ ਨੂੰ ਤੁਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲਦੇ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ ਵੱਲਾ ਵਿਖੇ ਦਾਖਲ ਕਰਵਾਇਆ। ਇਲਾਜ ਦਾ ਸਾਰਾ ਖਰਚਾ ਵੀ SGPC ਵੱਲੋਂ ਚੁੱਕਿਆ ਗਿਆ। ਡਾਕਟਰਾਂ ਮੁਤਾਬਕ ਉਨ੍ਹਾਂ ਦਾ ਸਰੀਰ 70 ਫੀਸਦੀ ਸੜ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਵਿਗੜ ਗਈ। ਜਿੱਥੇ 8 ਦਿਨ ਚੱਲੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

LEAVE A REPLY

Please enter your comment!
Please enter your name here