Home ਪੰਜਾਬ ਪੈਰਿਸ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਅੰਮ੍ਰਿਤਸਰ ਹਵਾਈ ਅੱਡੇ...

ਪੈਰਿਸ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਅੰਮ੍ਰਿਤਸਰ ਹਵਾਈ ਅੱਡੇ ‘ਤੇ ਖਿਡਾਰੀਆਂ ਦਾ ਕੀਤਾ ਸ਼ਾਨਦਾਰ ਸਵਾਗਤ

0

ਪੰਜਾਬ : ਪੈਰਿਸ ਓਲੰਪਿਕ (Paris Olympics) ‘ਚ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਭਾਰਤੀ ਪੁਰਸ਼ ਹਾਕੀ ਟੀਮ ਅੱਜ ਯਾਨੀ ਐਤਵਾਰ ਨੂੰ ਅੰਮ੍ਰਿਤਸਰ (Amritsar) ਪਹੁੰਚ ਗਈ। ਇਸ ਦੌਰਾਨ ਅੰਮ੍ਰਿਤਸਰ ਹਵਾਈ ਅੱਡੇ ‘ਤੇ ਖਿਡਾਰੀਆਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈ.ਟੀ.ਓ ਖਿਡਾਰੀਆਂ ਦਾ ਸਵਾਗਤ ਕਰਨ ਲਈ ਪਹੁੰਚੇ।

ਖਿਡਾਰੀਆਂ ਦੇ ਇੰਤਜ਼ਾਰ ਵਿੱਚ ਸਵੇਰ ਤੋਂ ਹੀ ਏਅਰਪੋਰਟ ਦੇ ਬਾਹਰ ਲੋਕ ਇਕੱਠੇ ਹੋ ਗਏ ਸਨ। ਖਿਡਾਰੀਆਂ ਦੇ ਮਾਪੇ ਵੀ ਉਨ੍ਹਾਂ ਨੂੰ ਲੈਣ ਏਅਰਪੋਰਟ ਪਹੁੰਚੇ। ਅੰਮ੍ਰਿਤਸਰ ਪਹੁੰਚਣ ਤੋਂ ਬਾਅਦ ਖਿਡਾਰੀ ਸਿੱਧੇ ਦਰਬਾਰ ਸਾਹਿਬ ਮੱਥਾ ਟੇਕਣ ਲਈ ਰਵਾਨਾ ਹੋਏ। ਜ਼ਿਕਰਯੋਗ ਹੈ ਕਿ ਭਾਰਤੀ ਪੁਰਸ਼ ਹਾਕੀ ਟੀਮ ਵਿੱਚ ਪੰਜਾਬ ਦੇ 10 ਖਿਡਾਰੀ ਹਨ।

NO COMMENTS

LEAVE A REPLY

Please enter your comment!
Please enter your name here

Exit mobile version