Home ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਸਥਿਤ ਰਿਹਾਇਸ਼ ਨੂੰ ਬਦਲਣ ਦੀ ਬਣਾ ਰਹੇ...

ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਸਥਿਤ ਰਿਹਾਇਸ਼ ਨੂੰ ਬਦਲਣ ਦੀ ਬਣਾ ਰਹੇ ਹਨ ਯੋਜਨਾ

0

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Singh Mann) ਆਪਣੀ ਜਲੰਧਰ ਸਥਿਤ ਰਿਹਾਇਸ਼ ਨੂੰ ਬਦਲਣ ਦੀ ਯੋਜਨਾ ਬਣਾ ਰਹੇ ਹਨ। ਹੁਣ ਉਹ ਸ਼ਹਿਰ ਦੇ ਮੱਧ ਵਿਚ ਸਥਿਤ ਪੁਰਾਣੀ ਬਾਰਾਦਰੀ ਇਲਾਕੇ ਵਿਚ ਸ਼ਿਫਟ ਕਰਨ ਬਾਰੇ ਸੋਚ ਰਹੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਹ ਘਰ ਜਲੰਧਰ ਦੀ ਡਿਵੀਜ਼ਨਲ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੂੰ ਅਲਾਟ ਕੀਤਾ ਗਿਆ ਸੀ, ਜਿਨ੍ਹਾਂ ਦਾ ਪਿਛਲੇ ਹਫ਼ਤੇ ਤਬਾਦਲਾ ਕਰ ਦਿੱਤਾ ਗਿਆ ਸੀ।

ਜਾਣਕਾਰੀ ਅਨੁਸਾਰ ਮੁੱਖ ਮੰਤਰੀ ਦਫ਼ਤਰ ਨੇ ਲੋਕ ਨਿਰਮਾਣ ਵਿਭਾਗ, ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਇਸ ਮਕਾਨ ਦੇ ਮੁੱਢਲੇ ਢਾਂਚੇ ਵਿੱਚ ਤਬਦੀਲੀਆਂ ਕਰਨ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ। ਮੁੱਖ ਮੰਤਰੀ ਦੀ ਸੁਰੱਖਿਆ ਟੀਮ ਨੇ ਕਰੀਬ 4-5 ਏਕੜ ਵਿੱਚ ਫੈਲੇ ਇਸ ਘਰ ਵਿੱਚ ਪੈਰੀਫਿਰਲ ਦੀਵਾਰਾਂ, ਵੇਟਿੰਗ ਹਾਲ, ਸ਼ੈੱਡ, ਵਾਧੂ ਸੁਰੱਖਿਆ ਮੁਲਾਜ਼ਮ ਅਤੇ ਪਾਰਕਿੰਗ ਥਾਂ ਆਦਿ ਦੀ ਤਜਵੀਜ਼ ਰੱਖੀ ਹੈ।

ਜ਼ਿਕਰਯੋਗ ਹੈ ਕਿ ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਸ਼ਹਿਰ ‘ਚ ਇਕ ਮਕਾਨ ਕਿਰਾਏ ‘ਤੇ ਲਿਆ ਹੋਇਆ ਸੀ। ਇੱਥੋਂ ਹੀ ਉਨ੍ਹਾਂ ਨੇ ਆਮ ਚੋਣਾਂ ਵਿੱਚ ਪਾਰਟੀ ਨੂੰ ਵੱਡੀ ਜਿੱਤ ਦਿਵਾਈ। ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੇ ਜਨਤਾ ਨਾਲ ਵਾਅਦਾ ਕੀਤਾ ਸੀ ਕਿ ਉਹ ਚੋਣਾਂ ਤੋਂ ਬਾਅਦ ਵੀ ਜਲੰਧਰ ‘ਚ ਰਹਿਣਗੇ ਅਤੇ ਹਰ ਹਫਤੇ ਇੱਥੇ ਆ ਕੇ ਲੋਕਾਂ ਦੇ ਕੰਮ ਕਰਵਾਉਣਗੇ। ਉਨ੍ਹਾਂ ਕਿਹਾ ਸੀ ਕਿ ਮਾਝੇ ਅਤੇ ਦੁਆਬੇ ਦੇ ਲੋਕਾਂ ਨੂੰ ਹੁਣ ਚੰਡੀਗੜ੍ਹ ਆਉਣ ਦੀ ਲੋੜ ਨਹੀਂ ਪਵੇਗੀ ਅਤੇ ਉਨ੍ਹਾਂ ਦਾ ਕੰਮ ਜਲੰਧਰ ਤੋਂ ਹੀ ਹੋਵੇਗਾ।

NO COMMENTS

LEAVE A REPLY

Please enter your comment!
Please enter your name here

Exit mobile version