Home ਪੰਜਾਬ ਹਿੰਦੂ ਪ੍ਰੀਸ਼ਦ ਦੀ ਨੰਗਲ ਇਕਾਈ ਦੇ ਮੁਖੀ ਵਿਕਾਸ ਬੱਗਾ ਦੇ ਕਤਲ ਕੇਸ...

ਹਿੰਦੂ ਪ੍ਰੀਸ਼ਦ ਦੀ ਨੰਗਲ ਇਕਾਈ ਦੇ ਮੁਖੀ ਵਿਕਾਸ ਬੱਗਾ ਦੇ ਕਤਲ ਕੇਸ ‘ਚ ਲੋੜੀਂਦਾ ਭਗੌੜਾ ਮੁਕੁਲ ਮਿਸ਼ਰਾ ਗ੍ਰਿਫ਼ਤਾਰ

0

ਲੁਧਿਆਣਾ : ਲੁਧਿਆਣਾ ਕਾਊਂਟਰ ਇੰਟੈਲੀਜੈਂਸ (Ludhiana Counter-Intelligence) ਅਤੇ ਲੁਧਿਆਣਾ ਕਮਿਸ਼ਨਰੇਟ (Ludhiana Commissionerate) ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਵਿਸ਼ਵ ਹਿੰਦੂ ਪ੍ਰੀਸ਼ਦ ਦੀ ਨੰਗਲ ਇਕਾਈ ਦੇ ਮੁਖੀ ਵਿਕਾਸ ਬੱਗਾ ਦੇ ਕਤਲ ਕੇਸ ‘ਚ ਲੋੜੀਂਦੇ ਭਗੌੜੇ ਮੁਕੁਲ ਮਿਸ਼ਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਮਾਮਲੇ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ ਵੱਲੋਂ ਕੀਤੀ ਜਾ ਰਹੀ ਹੈ। ਇਹ ਗ੍ਰਿਫਤਾਰੀ ਸ਼ਾਨਦਾਰ ਟੀਮ ਵਰਕ ਅਤੇ ਵਿਗਿਆਨਕ ਜਾਂਚ ਦਾ ਨਤੀਜਾ ਹੈ, ਜਿਸ ਵਿੱਚ ਵਿੱਤੀ ਲੀਡ ਅਤੇ ਖੁਫੀਆ ਜਾਣਕਾਰੀ ਸ਼ਾਮਲ ਹੈ। ਗੋਂਡਾ ਅਤੇ ਯੂ.ਪੀ. ‘ਚ ਦੋ ਸ਼ੱਕੀ ਵਿਅਕਤੀ ਲੋੜੀਂਦੇ ਸਨ, ਜਿਨ੍ਹਾਂ ਦੀ NIA ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਇਹ ਗ੍ਰਿਫ਼ਤਾਰੀ ਪੰਜਾਬ ਅਤੇ ਜੰਮੂ-ਕਸ਼ਮੀਰ ਵਿੱਚ ਸਾਂਝੀ ਛਾਪੇਮਾਰੀ ਦੇ ਨਤੀਜੇ ਵਜੋਂ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਵਿਸ਼ਵ ਹਿੰਦੂ ਪ੍ਰੀਸ਼ਦ ਨੰਗਲ ਇਕਾਈ ਦੇ ਪ੍ਰਧਾਨ ਬੱਗਾ ਦੀ ਨੰਗਲ ਦੀ ਰੇਲਵੇ ਰੋਡ ‘ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

NO COMMENTS

LEAVE A REPLY

Please enter your comment!
Please enter your name here

Exit mobile version