Home ਪੰਜਾਬ BSF ਨੇੇ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਦੇ ਸਮੇਂ ਇਕ ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ

BSF ਨੇੇ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਦੇ ਸਮੇਂ ਇਕ ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ

0

ਅੰਮ੍ਰਿਤਸਰ : ਜ਼ਿਲ੍ਹੇ ‘ਚ ਭਾਰਤ-ਪਾਕਿਸਤਾਨ ਸਰਹੱਦ (India-Pakistan border) ਪਾਰ ਕਰਦੇ ਸਮੇਂ ਬੀ.ਐੱਸ.ਐੱਫ ਵੱਲੋਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਥਾਣਾ ਖਾਲੜਾ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਕਰਵਾ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਐਸ.ਐਫ ਨੇ 15 ਅਗਸਤ ਨੂੰ ਭਾਰਤ-ਪਾਕਿਸਤਾਨ ਸਰਹੱਦ ‘ਤੇ ਪਹਿਲਾਂ ਨਾਲੋਂ ਜ਼ਿਆਦਾ ਸਖ਼ਤੀ ਕੀਤੀ ਹੈ ਅਤੇ ਇਸ ਦੇ ਨਾਲ ਹੀ ਵੱਖ-ਵੱਖ ਇਲਾਕਿਆਂ ‘ਚ ਸਰਚ ਆਪਰੇਸ਼ਨ ਵੀ ਚਲਾਇਆ ਗਿਆ ਹੈ। ਬੀਤੀ ਰਾਤ 9 ਵਜੇ ਦੇ ਕਰੀਬ ਬੀ.ਐਸ.ਐਫ ਦੇ ਜਵਾਨ ਜਦੋਂ ਗਸ਼ਤ ਕਰ ਰਹੇ ਸਨ ਤਾਂ ਬੀ.ਓ.ਪੀ ਪੀਰ ਬਾਬਾ ਨੇੜੇ ਕੰਡਿਆਲੀ ਤਾਰ ਦੇ ਕੋਲ ਕੋਈ ਹਰਕਤ ਵੇਖੀ ਗਈ, ਜਿਸ ਤੋਂ ਬਾਅਦ ਬੀ.ਐਸ.ਐਫ ਦੇ ਜਵਾਨ ਹਰਕਤ ਵਿੱਚ ਆਏ ਅਤੇ ਉਨ੍ਹਾਂ ਨੇ ਰੌਲਾ ਪਾ ਕੇ ਪਾਕਿਸਤਾਨੀ ਘੁਸਪੈਠੀਏ ਨੂੰ ਰੁਕਣ ਦਾ ਇਸ਼ਾਰਾ ਕੀਤਾ। ਪਰ ਸਬੰਧਤ ਵਿਅਕਤੀ ਭਾਰਤੀ ਖੇਤਰ ਵਿੱਚ ਦਾਖਲ ਹੁੰਦਾ ਰਿਹਾ। ਜਿਸ ਤੋਂ ਬਾਅਦ ਬੀ.ਐਸ.ਐਫ ਦੇ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਗੋਲੀ ਲੱਗਣ ਕਾਰਨ ਪਾਕਿਸਤਾਨੀ ਘੁਸਪੈਠੀਏ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਾਰੇ ਗਏ ਘੁਸਪੈਠੀਏ ਕੋਲੋਂ ਕੋਈ ਵਿਸਫੋਟਕ ਸਮੱਗਰੀ ਬਰਾਮਦ ਨਹੀਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਭੀਖੀ ਪਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਬੀ.ਐਸ.ਐਫ ਵੱਲੋਂ ਸਰਹੱਦ ਪਾਰ ਕਰਦੇ ਹੋਏ ਮਾਰੇ ਗਏ ਪਾਕਿਸਤਾਨੀ ਘੁਸਪੈਠੀਏ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਰੇ ਗਏ ਵਿਅਕਤੀ ਦੀ ਪਛਾਣ ਕਰਨ ਲਈ ਬੀ.ਐਸ.ਐਫ ਵੱਲੋਂ ਪਾਕਿਸਤਾਨੀ ਰੇਂਜਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version