Home ਪੰਜਾਬ ਪੰਜਾਬ ਤੇ ਹਰਿਆਣਾ ਦੇ ਮਾਈਨਿੰਗ ਮਾਮਲੇ ‘ਚ ED ਨੇ 122 ਕਰੋੜ ਰੁਪਏ...

ਪੰਜਾਬ ਤੇ ਹਰਿਆਣਾ ਦੇ ਮਾਈਨਿੰਗ ਮਾਮਲੇ ‘ਚ ED ਨੇ 122 ਕਰੋੜ ਰੁਪਏ ਦੀਆਂ 145 ਜਾਇਦਾਦਾਂ ਕੀਤੀਆਂ ਕੁਰਕ

0

ਚੰਡੀਗੜ੍ਹ : ਹਰਿਆਣਾ ਦੇ ਮਾਈਨਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ‘ਚ ਈ.ਡੀ. ਨੇ ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਦੇ ਸ਼ਹਿਰਾਂ ਵਿਚ 122 ਕਰੋੜ ਰੁਪਏ ਦੀਆਂ 145 ਜਾਇਦਾਦਾਂ ਕੁਰਕ ਕੀਤੀਆਂ ਹਨ। ਇਨ੍ਹਾਂ ਵਿੱਚ ਹਰਿਆਣਾ ਦੇ ਗੁਰੂਗ੍ਰਾਮ ਵਿੱਚ 100 ਏਕੜ ਤੋਂ ਵੱਧ ਵਾਹੀਯੋਗ ਜ਼ਮੀਨ ਵੀ ਸ਼ਾਮਲ ਹੈ।

ਹਰਿਆਣਾ ਦੇ ਗੁਰੂਗ੍ਰਾਮ ਤੋਂ ਇਲਾਵਾ ਪੰਜਾਬ ਦੇ ਫਰੀਦਾਬਾਦ, ਸੋਨੀਪਤ, ਕਰਨਾਲ, ਯਮੁਨਾਨਗਰ, ਪੰਚਕੂਲਾ, ਚੰਡੀਗੜ੍ਹ ਅਤੇ ਮੋਹਾਲੀ ਵਿੱਚ ਈ.ਡੀ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਇਸ ਮਾਮਲੇ ਵਿੱਚ ਕਾਂਗਰਸ ਦੇ ਸੋਨੀਪਤ ਤੋਂ ਵਿਧਾਇਕ ਸੁਰਿੰਦਰ ਪੰਵਾਰ ਤੋਂ ਇਲਾਵਾ ਇਨੈਲੋ ਆਗੂ ਤੇ ਸਾਬਕਾ ਵਿਧਾਇਕ ਦਿਲਬਾਗ ਸਿੰਘ, ਪੀ.ਐਸ. ਬਿਲਟੈੱਕ ਦੇ ਮਾਲਕ ਇੰਦਰਪਾਲ ਸਿੰਘ, ਕਾਂਗਰਸੀ ਆਗੂ ਮਨੋਜ ਵਧਵਾ, ਕੁਲਵਿੰਦਰ ਸਿੰਘ ਸਮੇਤ ਅੰਗਦ ਸਿੰਘ ਮੱਕੜ, ਭੁਪਿੰਦਰ ਸਿੰਘ ਅਤੇ ਉਸ ਦੇ ਸਾਥੀ ਨੂੰ ਈ.ਡੀ. ਨੇ ਦੋਸ਼ੀ ਬਣਾਇਆ ਹੈ।

ਦਰਅਸਲ, 4 ਜਨਵਰੀ ਨੂੰ ਈ.ਡੀ ਦੀ ਟੀਮ ਨੇ ਸੋਨੀਪਤ ਦੇ ਕਾਂਗਰਸ ਵਿਧਾਇਕ ਸੁਰਿੰਦਰ ਪੰਵਾਰ ਦੇ ਸੈਕਟਰ-15 ਸਥਿਤ ਘਰ ਅਤੇ ਹੋਰ ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ। ਵਿਧਾਇਕ ਦੇ ਨਾਲ ਉਨ੍ਹਾਂ ਦੇ ਸਾਥੀਆਂ ਯਮੁਨਾਨਗਰ ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਅਤੇ ਕਰਨਾਲ ‘ਤੇ ਵੀ ਛਾਪੇਮਾਰੀ ਕੀਤੀ ਗਈ। ਦਿਲਬਾਗ ਸਿੰਘ ਇਸ ਸਮੇਂ ਅੰਬਾਲਾ ਜੇਲ੍ਹ ਵਿੱਚ ਬੰਦ ਹੈ। ਈ.ਡੀ ਦੇ ਵਕੀਲ ਮੁਤਾਬਕ ਵਿਧਾਇਕ ਸੁਰਿੰਦਰ ਪੰਵਾਰ ਦੇ ਖ਼ਿਲਾਫ਼ 25 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਦਾ ਮਾਮਲਾ ਚੱਲ ਰਿਹਾ ਹੈ। ਵਿਧਾਇਕ ਖ਼ਿਲਾਫ਼ 8 ਕੇਸ ਦਰਜ ਹਨ।

NO COMMENTS

LEAVE A REPLY

Please enter your comment!
Please enter your name here

Exit mobile version