ਲੁਧਿਆਣਾ : ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ (Deputy Commissioner Madam Sakshi Sahni) ਵੱਲੋਂ ਲੁਧਿਆਣਾ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ (Ludhiana Petroleum Dealers Association) ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਜਿਸ ਦੌਰਾਨ ਦੇਸ਼ ਦੀਆਂ ਤਿੰਨ ਵੱਡੀਆਂ ਤੇਲ ਕੰਪਨੀਆਂ ਦੇ ਅਧਿਕਾਰੀਆਂ ਨੂੰ ਮੌਕੇ ‘ਤੇ ਬੁਲਾਇਆ ਗਿਆ। ਪੈਟਰੋਲੀਅਮ ਕਾਰੋਬਾਰੀਆਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਮੇਜ਼ ‘ਤੇ ਬੈਠ ਕੇ ਹੱਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ।
ਜਾਣਕਾਰੀ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਦੀ ਅਗਵਾਈ ਹੇਠ ਤੇਲ ਕੰਪਨੀਆਂ ਦੇ ਉੱਚ ਅਧਿਕਾਰੀਆਂ ਅਤੇ ਲੁਧਿਆਣਾ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਦੇ ਅਧਿਕਾਰੀਆਂ ਵਿਚਕਾਰ ਮੀਟਿੰਗ ਕਰੀਬ 3 ਘੰਟੇ ਚੱਲੀ। ਜਿਸ ਦੌਰਾਨ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਤੇਲ ਕੰਪਨੀਆਂ ਦੇ ਅਧਿਕਾਰੀਆਂ ਵੱਲੋਂ ਦਿੱਤੇ ਭਰੋਸੇ ਤੋਂ ਬਾਅਦ ਪੈਟਰੋਲੀਅਮ ਵਪਾਰੀਆਂ ਨੇ ਅੱਜ ਦੁਪਹਿਰ 3:30 ਵਜੇ ਦੇ ਕਰੀਬ ਆਪਣੇ ਪੈਟਰੋਲ ਪੰਪ ਖੋਲ੍ਹ ਦਿੱਤੇ।