Home ਪੰਜਾਬ ਗਿੱਪੀ ਗਰੇਵਾਲ ਦੇ ਕੇਸ ਦੀ ਅੱਜ ਮੋਹਾਲੀ ਅਦਾਲਤ ‘ਚ ਹੋਵੇਗੀ ਸੁਣਵਾਈ

ਗਿੱਪੀ ਗਰੇਵਾਲ ਦੇ ਕੇਸ ਦੀ ਅੱਜ ਮੋਹਾਲੀ ਅਦਾਲਤ ‘ਚ ਹੋਵੇਗੀ ਸੁਣਵਾਈ

0

ਚੰਡੀਗੜ੍ਹ: ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ (Gippy Grewal) ‘ਤੇ ਕਰੀਬ 6 ਸਾਲ ਪੁਰਾਣੇ ਮਾਮਲੇ ‘ਚ ਮੰਗਲਵਾਰ ਨੂੰ ਯਾਨੀ ਅੱਜ ਮੋਹਾਲੀ ਅਦਾਲਤ ‘ਚ ਸੁਣਵਾਈ ਹੋਵੇਗੀ। ਪਿਛਲੀ ਸੁਣਵਾਈ ‘ਤੇ ਅਦਾਲਤ ਨੇ ਉਨ੍ਹਾਂ ਨੂੰ ਹਾਜ਼ਰ ਹੋਣ ਅਤੇ 5,000 ਰੁਪਏ ਦਾ ਜ਼ਮਾਨਤੀ ਬਾਂਡ ਭਰਨ ਲਈ ਵੀ ਕਿਹਾ ਸੀ। ਇਹ ਮਾਮਲਾ 31 ਮਈ 2018 ਦਾ ਹੈ। ਸ਼ਾਮ 4 ਵਜੇ ਗਿੱਪੀ ਗਰੇਵਾਲ ਨੂੰ ਇੱਕ ਅਣਜਾਣ ਨੰਬਰ ਤੋਂ ਉਨ੍ਹਾਂ ਦੇ ਵਟਸਐਪ ‘ਤੇ ਇੱਕ ਵੌਇਸ ਅਤੇ ਟੈਕਸਟ ਮੈਸੇਜ ਆਇਆ। ਇਸ ਮੈਸੇਜ ਵਿੱਚ ਉਨ੍ਹਾਂ ਨੂੰ ਇੱਕ ਨੰਬਰ ਦਿੱਤਾ ਗਿਆ ਸੀ। ਇਸ ਵਿੱਚ ਲਿਖਿਆ ਸੀ ਕਿ ਇਹ ਮੈਸੇਜ ਜਬਰੀ ਵਸੂਲੀ ਦੀ ਮੰਗ ਲਈ ਭੇਜਿਆ ਗਿਆ ਸੀ। ਤੁਸੀਂ ਗੱਲ ਕਰੋ, ਨਹੀਂ ਤਾਂ ਤੁਹਾਡੀ ਹਾਲਤ ਪਰਮੀਸ਼ ਵਰਮਾ ਅਤੇ ਚਮਕੀਲਾ ਵਰਗੀ ਹੋ ਜਾਵੇਗੀ। ਇਸ ਤੋਂ ਬਾਅਦ ਗਿੱਪੀ ਗਰੇਵਾਲ ਨੇ ਇਸ ਦੀ ਸ਼ਿਕਾਇਤ ਮੁਹਾਲੀ ਪੁਲਿਸ ਨੂੰ ਕੀਤੀ।

ਅਦਾਲਤ ‘ਚ ਪੇਸ਼ ਨਹੀਂ ਹੋਏ ਗਿੱਪੀ
ਗਿੱਪੀ ਗਰੇਵਾਲ ਦੀ ਸ਼ਿਕਾਇਤ ’ਤੇ ਮੁਹਾਲੀ ਪੁਲਿਸ ਨੇ ਕੇਸ ਦਰਜ ਕੀਤਾ ਸੀ। ਉਸ ਮਾਮਲੇ ‘ਚ ਗਿੱਪੀ ਗਰੇਵਾਲ ਨੂੰ ਗਵਾਹੀ ਦੇਣ ਲਈ ਬੁਲਾਇਆ ਜਾ ਰਿਹਾ ਹੈ ਪਰ ਗਿੱਪੀ ਅਦਾਲਤ ‘ਚ ਪੇਸ਼ ਨਹੀਂ ਹੋ ਰਹੇ ਹਨ। ਗਾਇਕ ਨੂੰ ਪਹਿਲਾਂ ਮੋਹਾਲੀ ਜ਼ਿਲ੍ਹਾ ਅਦਾਲਤ ਨੇ 4 ਜੁਲਾਈ ਨੂੰ ਵਾਰੰਟ ਜਾਰੀ ਕੀਤਾ ਸੀ। ਉਸ ਨੂੰ 10 ਜੁਲਾਈ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਵੀ ਦਿੱਤੇ ਗਏ ਹਨ ਪਰ ਪੰਜਾਬ ਵਿੱਚ ਨਾ ਹੋਣ ਕਾਰਨ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕੇ। ਹਾਲਾਂਕਿ ਅਦਾਲਤ ਦਾ ਮੰਨਣਾ ਹੈ ਕਿ ਗਿੱਪੀ ਗਰੇਵਾਲ ਇਸ ਮਾਮਲੇ ‘ਚ ਸ਼ਿਕਾਇਤਕਰਤਾ ਹੈ ਅਤੇ ਉਨ੍ਹਾਂ ਦੀ ਗਵਾਹੀ ਜ਼ਰੂਰੀ ਹੈ। ਅਜਿਹੇ ‘ਚ ਉਨ੍ਹਾਂ ਦਾ ਅਦਾਲਤ ‘ਚ ਪੇਸ਼ ਹੋਣਾ ਜ਼ਰੂਰੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version