SGPC ਦਫ਼ਤਰ ਦੇ ਮੁਲਾਜ਼ਮ ਦੇ ਕਤਲ ਮਾਮਲੇ ‘ਚ ਮੁੱਖ ਦੋਸ਼ੀ ਸੁਖਬੀਰ ਸਿੰਘ ਗ੍ਰਿਫ਼ਤਾਰ

0
96

ਅੰਮ੍ਰਿਤਸਰ : ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਦਫ਼ਤਰ ਵਿੱਚ ਮੁਲਾਜ਼ਮਾਂ ਵਿਚਾਲੇ ਝੜਪ ਹੋ ਗਈ ਸੀ। ਜਿੱਥੇ ਐੱਸ.ਜੀ.ਪੀ.ਸੀ. ਧਰਮ ਪ੍ਰਚਾਰ ਦੇ ਮੁਲਾਜ਼ਮ ਸੁਖਬੀਰ ਸਿੰਘ (Sukhbir Singh) ਨੇ ਖਾਤਾ ਸ਼ਾਖਾ ਦੇ ਮੁਲਾਜ਼ਮ ਦਰਬਾਰਾ ਸਿੰਘ ’ਤੇ ਤਲਵਾਰ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਸੀ। ਦੱਸ ਦੇਈਏ ਕਿ ਇਸ ਮਾਮਲੇ ਦੇ ਮੁੱਖ ਮੁਲਜ਼ਮ ਸੁਖਬੀਰ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਤੋਂ ਪਹਿਲਾਂ ਪੁਲਿਸ ਨੇ ਸੁਖਬੀਰ ਸਮੇਤ 5 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ, ਜਿਨ੍ਹਾਂ ‘ਚੋਂ 4 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਅੱਜ ਮੁੱਖ ਦੋਸ਼ੀ ਸੁਖਬੀਰ ਸਿੰਘ ਨੂੰ ਵੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਸੁਖਬੀਰ ਦੇ 2 ਪੁੱਤਰਾਂ ਸਮੇਤ 5 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

LEAVE A REPLY

Please enter your comment!
Please enter your name here