ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੇ ਡਿਪੂ ਹੋਲਡਰਾਂ ਦਾ ਕਮਿਸ਼ਨ ਵਧਾਉਣ ਦਾ ਕੀਤਾ ਫ਼ੈਸਲਾ

0
108

ਪੰਜਾਬ : ਪੰਜਾਬ ਸਰਕਾਰ ਦੇ ਵਿੱਤ ਵਿਭਾਗ (Finance Department) ਨੇ ਸੂਬੇ ਦੇ ਹਜ਼ਾਰਾਂ ਡਿਪੂ ਹੋਲਡਰਾਂ (Depot holders) ਨੂੰ ਖੁਸ਼ ਕਰਦੇ ਹੋਏ ਕਮਿਸ਼ਨ ਵਧਾਉਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਵੰਡੀ ਜਾਣ ਵਾਲੀ ਕਣਕ ‘ਤੇ ਡਿਪੂ ਹੋਲਡਰਾਂ ਦਾ ਕਮਿਸ਼ਨ 50 ਰੁਪਏ ਤੋਂ ਵਧਾ ਕੇ 90 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪਹਿਲਾਂ ਮਾਰਕਫੈੱਡ ਰਾਹੀਂ ਆਟਾ ਵੰਡਣ ਦੀ ਯੋਜਨਾ ਸ਼ੁਰੂ ਕੀਤੀ ਸੀ ਪਰ ਡਿਪੂ ਹੋਲਡਰਾਂ ਦੇ ਵਿਰੋਧ ਨੂੰ ਦੇਖਦਿਆਂ ਸਰਕਾਰ ਨੂੰ ਯੂ-ਟਰਨ ਲੈਣਾ ਪਿਆ ਸੀ। ਪੰਜਾਬ ਦੇ ਵਿੱਤ ਵਿਭਾਗ ਨੇ ਖੁਰਾਕ ਸਿਵਲ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਦੱਸਿਆ ਹੈ ਕਿ ਭਾਰਤ ਸਰਕਾਰ ਵੱਲੋਂ ਡਿਪੂ ਹੋਲਡਰਾਂ ਦੀ ਤਰਫੋਂ ਭੇਜੀ ਗਈ ਪ੍ਰਧਾਨ ਮੰਤਰੀ ਯੋਜਨਾ ਤਹਿਤ ਵੰਡੀ ਗਈ ਕਣਕ ਲਈ 90 ਰੁਪਏ ਪ੍ਰਤੀ ਕੁਇੰਟਲ ਦੀ ਸਹਿਮਤੀ ਬਣੀ ਹੈ।

LEAVE A REPLY

Please enter your comment!
Please enter your name here