ਮੌਸਮ ਵਿਭਾਗ ਨੇ 25-26 ਅਗਸਤ ਨੂੰ ਮੀਂਹ ਦੀ ਚੇਤਾਵਨੀ ਕੀਤੀ ਜਾਰੀ

0
33

ਪੰਜਾਬ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਦਰਅਸਲ, ਮੌਸਮ ਵਿਭਾਗ (Meteorological Department) ਨੇ 25-26 ਅਗਸਤ ਨੂੰ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਅਨੁਸਾਰ ਸੂਬੇ ਦੇ 7 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਆਮ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਹੋਰ 16 ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

27 ਅਗਸਤ ਨੂੰ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਬੀਤੇ ਦਿਨ ਸੂਬੇ ਦੇ ਕੁਝ ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਦੇਖਣ ਨੂੰ ਮਿਲੀ। ਬੀਤੀ ਸ਼ਾਮ ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 37.3 ਡਿਗਰੀ ਦਰਜ ਕੀਤਾ ਗਿਆ, ਜੋ ਸੂਬੇ ਵਿੱਚ ਸਭ ਤੋਂ ਵੱਧ ਸੀ। ਅੱਜ ਆਸਮਾਨ ਸਾਫ ਰਹਿਣ ਦੀ ਉਮੀਦ ਹੈ। ਤਾਪਮਾਨ 38 ਤੋਂ 34 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।

LEAVE A REPLY

Please enter your comment!
Please enter your name here