ਪੰਜਾਬ ‘ਚ ਅੱਜ ਬੰਦ ਰਹਿਣਗੀਆਂ ਇਹ ਦੁਕਾਨਾਂ

0
64

ਫਾਜ਼ਿਲਕਾ : ਜ਼ਿਲ੍ਹਾ ਮੈਜਿਸਟਰੇਟ ਡਾ: ਸੇਨੂੰ ਦੁੱਗਲ (District Magistrate Dr. Senu Duggal) ਨੇ 24 ਅਗਸਤ ਨੂੰ ਜਨਮ ਅਸ਼ਟਮੀ ਮੌਕੇ ਫਾਜ਼ਿਲਕਾ (Fazilka) ਸ਼ਹਿਰ ਵਿੱਚ ਸ਼ਾਮ 6 ਤੋਂ 8 ਵਜੇ ਤੱਕ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਫਾਜ਼ਿਲਕਾ ਦੀਆਂ ਸਾਰੀਆਂ ਮੀਟ ਅਤੇ ਅੰਡੇ ਦੀਆਂ ਦੁਕਾਨਾਂ, ਸਟਰੀਟ ਵਿਕਰੇਤਾ ਅਤੇ ਬੁੱਚੜਖਾਨੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਇਸ ਦੌਰਾਨ ਹੋਟਲਾਂ ਅਤੇ ਢਾਬਿਆਂ ‘ਤੇ ਮੀਟ ਅਤੇ ਅੰਡੇ ਬਣਾਉਣ ਅਤੇ ਵੇਚਣ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਹੁਕਮ ਨੂੰ ਲਾਗੂ ਕਰਨ ਲਈ ਸੀਨੀਅਰ ਕਪਤਾਨ ਪੁਲਿਸ ਫ਼ਾਜ਼ਿਲਕਾ, ਕਮਿਸ਼ਨਰ ਨਗਰ ਨਿਗਮ ਅਬੋਹਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫ਼ਾਜ਼ਿਲਕਾ ਅਤੇ ਸਮੂਹ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ/ਨਗਰ ਪੰਚਾਇਤ ਜ਼ਿਲ੍ਹਾ ਫ਼ਾਜ਼ਿਲਕਾ ਨੂੰ ਜ਼ਿੰਮੇਵਾਰ ਬਣਾਇਆ ਗਿਆ ਹੈ। ਹੁਕਮਾਂ ਦੀ ਉਲੰਘਣਾ ਕਰਨ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here