ਜਲੰਧਰ ‘ਚ ਬਾਈਕ ਸਵਾਰ ਲੁਟੇਰਿਆਂ ਨੇ ਦੁਕਾਨਦਾਰ ‘ਤੇ ਗੋਲੀਆਂ ਚਲਾਈਆਂ

0
65

ਕਾਲਾ ਸੰਘਿਆਂ : ਜਲੰਧਰ ਰੋਡ (Jalandhar Road) ’ਤੇ ਦੇਰ ਰਾਤ ਬਾਈਕ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਰਾਜੂ ਸਪਰਾ ਨੂੰ ਗੋਲੀ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ, ਜਿਸ ਕਾਰਨ ਪਿੰਡ ਅਤੇ ਇਲਾਕੇ ਦੇ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

ਜਾਣਕਾਰੀ ਅਨੁਸਾਰ ਜਲੰਧਰ ਰੋਡ ‘ਤੇ ਸਥਿਤ ਕਰਿਆਨੇ ਦੀ ਦੁਕਾਨ ਦੇ ਮਾਲਕ ਰਾਜੂ ਸਪਰਾ ਦੀ ਰਾਤ ਕਰੀਬ 11 ਵਜੇ ਦੁਕਾਨ ‘ਚ ਦੋ ਲੁਟੇਰਿਆਂ ਨੇ ਲੁੱਟ ਦੀ ਨੀਅਤ ਨਾਲ ਹਮਲਾ ਕਰਕੇ ਉਸ ‘ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਦੁਕਾਨਦਾਰ ਜ਼ਖਮੀ ਹੋ ਗਿਆ। ਉਥੋਂ ਲੰਘ ਰਹੇ ਨਿਹੰਗ ਸਿੰਘ ਬਾਬਾ ਹਰੀ ਸਿੰਘ ਕਲਿਆਣਪੁਰ ਨੇ ਮੁਲਜ਼ਮ ਨੌਜਵਾਨਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਭੱਜ ਗਏ ਅਤੇ ਮੁਲਜ਼ਮਾਂ ਨੇ ਉਨ੍ਹਾਂ ’ਤੇ ਵੀ ਗੋਲੀ ਚਲਾ ਦਿੱਤੀ ਪਰ ਉਹ ਵਾਲ-ਵਾਲ ਬਚ ਗਏ।

ਲੁਟੇਰਿਆਂ ਨੇ ਤਿੰਨ ਗੋਲੀਆਂ ਚਲਾਈਆਂ, ਪਰ ਨਿਹੰਗ ਸਿੰਘਾਂ ਅਤੇ ਦੁਕਾਨਦਾਰ ਨੇ ਮੌਕੇ ’ਤੇ ਹੀ ਇੱਕ ਲੁਟੇਰੇ ਨੂੰ ਕਾਬੂ ਕਰ ਲਿਆ। ਉਸ ਨੇ ਆਪਣੀ ਪਛਾਣ ਦਲਜੀਤ ਪੰਮਾ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਔਜਲਾ ਸਈਅਦ ਵਜੋਂ ਦੱਸਦਿਆਂ ਦੱਸਿਆ ਕਿ ਉਹ ਆਪਣੇ ਸਾਥੀ ਰਾਜੂ ਅਹਿਮਦਪੁਰ ਦੇ ਨਾਲ ਸੀ, ਜਿਸ ਨੇ ਗੋਲੀਆਂ ਚਲਾ ਦਿੱਤੀਆਂ ਅਤੇ ਉਹ ਲਾਂਬੜੇ ਵੱਲ ਜਾ ਰਹੇ ਸਨ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐਸ.ਪੀ ਕਪੂਰਥਲਾ ਐਸ. ਹਰਪ੍ਰੀਤ ਸਿੰਘ, ਐੱਸ.ਐੱਚ.ਓ. ਥਾਣਾ ਸਦਰ ਸੋਨਮਦੀਪ ਕੌਰ ਅਤੇ ਸਥਾਨਕ ਚੌਕੀ ਇੰਚਾਰਜ ਸਮੇਤ ਪੁਲਿਸ ਪਾਰਟੀ ਨੇ ਮੌਕੇ ‘ਤੇ ਪਹੁੰਚ ਕੇ ਲੁਟੇਰੇ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ। ਸੀ.ਸੀ.ਟੀ.ਵੀ ਕੈਮਰਿਆਂ ਦੀ ਮਦਦ ਨਾਲ ਫਰਾਰ ਲੁਟੇਰੇ ਤੱਕ ਪਹੁੰਚਣ ਲਈ ਕਾਰਵਾਈ ਕੀਤੀ ਜਾ ਰਹੀ ਹੈ। ਜ਼ਖਮੀ ਨੌਜਵਾਨ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

LEAVE A REPLY

Please enter your comment!
Please enter your name here