IMD ਨੇ ਅੱਜ ਇੰਨ੍ਹਾਂ ਰਾਜਾਂ ‘ਚ ਭਾਰੀ ਮੀਂਹ ਦਾ ‘ਔਰੇਂਜ ਅਲਰਟ’ ਕੀਤਾ ਜਾਰੀ

0
69

ਮੱਧ ਪ੍ਰਦੇਸ਼: ਭਾਰਤੀ ਮੌਸਮ ਵਿਭਾਗ (The India Meteorological Department),(IMD) ਨੇ ਅੱਜ ਮੱਧ ਪ੍ਰਦੇਸ਼, ਰਾਜਸਥਾਨ, ਗੁਜਰਾਤ ਅਤੇ ਮਹਾਰਾਸ਼ਟਰ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਨ੍ਹਾਂ ਇਲਾਕਿਆਂ ‘ਚ ਅਗਲੇ 24-48 ਘੰਟਿਆਂ ਦੌਰਾਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਕੁਝ ਇਲਾਕਿਆਂ ‘ਚ ਹੜ੍ਹ ਆ ਸਕਦੇ ਹਨ।

ਗੁਜਰਾਤ, ਮਹਾਰਾਸ਼ਟਰ ਅਤੇ ਰਾਜਸਥਾਨ ਦੇ ਦੱਖਣੀ ਹਿੱਸਿਆਂ ਲਈ ‘ਔਰੇਂਜ ਅਲਰਟ’ (‘Orange Alert’) ਜਾਰੀ ਕੀਤਾ ਗਿਆ ਹੈ, ਜੋ ਇਨ੍ਹਾਂ ਰਾਜਾਂ ਵਿੱਚ ਭਾਰੀ ਤੋਂ ਬਹੁਤ ਜ਼ਿਆਦਾ ਮੀਂਹ ਦੀ ਸੰਭਾਵਨਾ ਨੂੰ ਦਰਸਾਉਂਦਾ ਹੈ। ਇਸ ਦੇ ਨਾਲ ਹੀ ਮੱਧ ਪ੍ਰਦੇਸ਼ ਦੇ ਦੱਖਣ-ਪੱਛਮੀ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਵੀ ਦਿੱਤੀ ਗਈ ਹੈ। ਇਨ੍ਹਾਂ ਰਾਜਾਂ ਵਿੱਚ ਕੁਝ ਥਾਵਾਂ ‘ਤੇ ਗਰਜ, ਬਿਜਲੀ ਅਤੇ ਗੜੇਮਾਰੀ ਵੀ ਹੋ ਸਕਦੀ ਹੈ।

ਇਸ ਦੌਰਾਨ, ਅਗਲੇ 24 ਘੰਟਿਆਂ ਦੌਰਾਨ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ ਵੀ ਭਾਰੀ ਮੀਂਹ ਦੀ ਸੰਭਾਵਨਾ ਹੈ, ਅਤੇ ਵਿਦਰਭ ਖੇਤਰ ਵਿੱਚ 27 ਅਤੇ 28 ਅਗਸਤ ਨੂੰ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ 26 ਅਗਸਤ ਨੂੰ ਗੁਜਰਾਤ, ਮਹਾਰਾਸ਼ਟਰ, ਗੋਆ, ਮੱਧ ਪ੍ਰਦੇਸ਼, ਰਾਜਸਥਾਨ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਦੇ ਕੁਝ ਹਿੱਸਿਆਂ ਵਿੱਚ ਬਹੁਤ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉੜੀਸਾ, ਪੱਛਮੀ ਬੰਗਾਲ ਅਤੇ ਕਰਨਾਟਕ ‘ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

LEAVE A REPLY

Please enter your comment!
Please enter your name here