ਜੈਤੋ : ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu) ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ (Vice President Jagdeep Dhankhar) ਨੇ ਸਮੂਹ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀ ਪੂਰਵ ਸੰਧਿਆ ‘ਤੇ ਵਧਾਈ ਦਿੱਤੀ ਹੈ।
ਸੰਦੇਸ਼ ਵਿੱਚ ਰਾਸ਼ਟਰਪਤੀ ਨੇ ਕਿਹਾ ਕਿ ਇਹ ਤਿਉਹਾਰ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜੀਵਨ ਉਪਦੇਸ਼ਾਂ ਤੋਂ ਸਿੱਖਣ ਦਾ ਮੌਕਾ ਵੀ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਲੋਕਾਂ ਵਿੱਚ ਪਿਆਰ ਅਤੇ ਸ਼ਰਧਾ ਦੀ ਭਾਵਨਾ ਨੂੰ ਪ੍ਰਫੁੱਲਤ ਕਰਦਾ ਹੈ। ਇਹ ਤਿਉਹਾਰ ਧਰਮ ਦੀਆਂ ਸਦੀਵੀ ਕਦਰਾਂ-ਕੀਮਤਾਂ ਨੂੰ ਉਜਾਗਰ ਕਰਦਾ ਹੈ ਅਤੇ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੰਦਾ ਹੈ ਅਤੇ ਸਾਨੂੰ ਸੱਚ ਅਤੇ ਦਇਆ ‘ਤੇ ਆਧਾਰਿਤ ਜੀਵਨ ਜਿਊਣ ਦੀ ਮਹੱਤਤਾ ਦਾ ਅਹਿਸਾਸ ਕਰਵਾਉਂਦਾ ਹੈ।