ਸਪੋਰਟਸ ਡੈਸਕ : ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ) ਦੇ ਸਕੱਤਰ ਜੈ ਸ਼ਾਹ (Secretary Jai Shah) ਨੇ ਬੀਤੇ ਦਿਨ ਘਰੇਲੂ ਕ੍ਰਿਕਟ ‘ਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਲਈ ਇਨਾਮੀ ਰਾਸ਼ੀ ਦਾ ਐਲਾਨ ਕੀਤਾ। ਬੀ.ਸੀ.ਸੀ.ਆਈ ਸਕੱਤਰ ਜੈ ਸ਼ਾਹ ਨੇ ਘਰੇਲੂ ਕ੍ਰਿਕਟ ਵਿੱਚ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਪਛਾਣ ਕਰਨ ਦੇ ਉਦੇਸ਼ ਨਾਲ ਇਹ ਅਹਿਮ ਕਦਮ ਚੁੱਕਿਆ ਹੈ। ਉਨ੍ਹਾਂ ਨੇ ਘਰੇਲੂ ਕ੍ਰਿਕਟ ਪ੍ਰੋਗਰਾਮ ਤਹਿਤ ਵੱਖ-ਵੱਖ ਟੂਰਨਾਮੈਂਟਾਂ ਵਿੱਚ ‘ਪਲੇਅਰ ਆਫ਼ ਦਾ ਮੈਚ’ ਅਤੇ ‘ਪਲੇਅਰ ਆਫ਼ ਦਾ ਟੂਰਨਾਮੈਂਟ’ ਖਿਡਾਰੀਆਂ ਨੂੰ ਇਨਾਮੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।
ਜੈ ਸ਼ਾਹ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇਕ ਪੋਸਟ ਕਰਦੇ ਹੋਏ ਕਿਹਾ-“ਅਸੀਂ ਘਰੇਲੂ ਕ੍ਰਿਕਟ ਵਿੱਚ ਮਹਿਲਾ ਅਤੇ ਜੂਨੀਅਰ ਘਰੇਲੂ ਕ੍ਰਿਕਟ ਟੂਰਨਾਮੈਂਟਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ‘ਪਲੇਅਰ ਆਫ ਦਿ ਮੈਚ’ ਅਤੇ ‘ਪਲੇਅਰ ਆਫ ਦਿ ਟੂਰਨਾਮੈਂਟ’ ਖਿਡਾਰੀਆਂ ਲਈ ਇਨਾਮੀ ਰਾਸ਼ੀ ਦਾ ਐਲਾਨ ਕਰ ਰਹੇ ਹਾਂ।
ਬੀ.ਸੀ.ਸੀ.ਆਈ ਸਕੱਤਰ ਜੈ ਸ਼ਾਹ ਨੇ ਘਰੇਲੂ ਕ੍ਰਿਕਟ ਵਿੱਚ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਪਛਾਣ ਕਰਨ ਦੇ ਉਦੇਸ਼ ਨਾਲ ਇਹ ਅਹਿਮ ਕਦਮ ਚੁੱਕਿਆ ਹੈ। ਉਨ੍ਹਾਂ ਨੇ ਘਰੇਲੂ ਕ੍ਰਿਕਟ ਪ੍ਰੋਗਰਾਮ ਤਹਿਤ ਵੱਖ-ਵੱਖ ਟੂਰਨਾਮੈਂਟਾਂ ਵਿੱਚ ‘ਪਲੇਅਰ ਆਫ਼ ਦਾ ਮੈਚ’ ਅਤੇ ‘ਪਲੇਅਰ ਆਫ਼ ਦਾ ਟੂਰਨਾਮੈਂਟ’ ਖਿਡਾਰੀਆਂ ਨੂੰ ਇਨਾਮੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।