ਤਰਨਤਾਰਨ : ਪੰਜਾਬ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਪੰਜਾਬ ਪੁਲਿਸ ਦੇ ਡੀ.ਜੀ.ਪੀ ਗੌਰਵ ਯਾਦਵ (DGP Gaurav Yadav) ਨੇ ਆਪਣੇ ਐਕਸ ਅਕਾਊਂਟ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਤਰਨਤਾਰਨ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 4 ਗਲੋਕ-19 ਪਿਸਤੌਲ (ਇੱਕ ‘ਮੇਡ ਫਾਰ ਨਾਟੋ ਫੋਰਸਾਂ’ ਦੀ ਛਾਪ ਨਾਲ), 4 ਮੈਗਜ਼ੀਨ, 7 ਰੌਂਦ ਅਤੇ 4.8 ਲੱਖ ਰੁਪਏ ਬਰਾਮਦ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਹਰਪ੍ਰੀਤ ਸਿੰਘ ਦੇ ਪਾਕਿਸਤਾਨ ਸਥਿਤ ਤਸਕਰਾਂ ਨਾਲ ਸਬੰਧ ਹਨ। ਬੈਕਵਰਡ ਅਤੇ ਫਾਰਵਰਡ ਲੰਿਕਾਂ ਦੀ ਜਾਂਚ ਚੱਲ ਰਹੀ ਹੈ। ਡੀ.ਜੀ.ਪੀ ਨੇ ਕਿਹਾ ਕਿ ਪੰਜਾਬ ਪੁਲਿਸ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ।