ਪੰਜ ਸਿੰਘ ਸਾਹਿਬਾਨਾਂ ਵਲੋਂ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ

0
138

ਅੰਮ੍ਰਿਤਸਰ : ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ (Sukhbir Badal)  ਨੂੰ ਤਨਖ਼ਾਹੀਆ ਕਰਾਰ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ‘ਤੇ ਪੰਜ ਸਿੰਘ ਸਾਹਿਬਾਨਾਂ ਵਲੋਂ ਲਿਆ ਗਿਆ ਫ਼ੈਸਲਾ ਸੁਣਾਉਂਦਿਆਂ ਜਥੇਦਾਰ ਗਿਆਨੀ ਰਘਬੀਰ ਸਿੰਘ (Jathedar Giani Raghbir Singh) ਨੇ ਸੁਖਬੀਰ ਨੂੰ ਤਨਖ਼ਾਹੀਆ ਕਰਾਰ ਦਿੱਤਾ ਹੈ। ਸੁਖਬੀਰ ਬਾਦਲ ‘ਤੇ ਆਪਣੀ ਸਰਕਾਰ ਦੌਰਾਨ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਦੋਸ਼ ਲੱਗੇ ਸਨ। ਗਿਆਨੀ ਰਘਬੀਰ ਸਿੰਘ ਨੇ ਕਿਹਾ- “ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਹੁੰਦਿਆਂ ਸੁਖਬੀਰ ਬਾਦਲ ਨੇ ਕੁਝ ਅਜਿਹੇ ਫ਼ੈਸਲੇ ਲਏ, ਜਿਸ ਨਾਲ ਸਿੱਖ ਪੰਥ ਅਤੇ ਸਿੱਖ ਸੰਗਤ ਨੂੰ ਭਾਰੀ ਢਾਹ ਲੱਗੀ ਹੈ। 2007 ਤੋਂ 2017 ਤੱਕ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ ਵੀ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।

ਇਸ ਦੇ ਨਾਲ ਹੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਇੱਕ ਆਮ ਸਿੱਖ ਵਾਂਗ ਅਕਾਲ ਤਖ਼ਤ ’ਤੇ ਆ ਕੇ ਆਪਣੇ ਗੁਨਾਹਾਂ ਦੀ ਮਾਫ਼ੀ ਮੰਗਣੀ ਚਾਹੀਦੀ ਹੈ। ਸੁਖਬੀਰ ਬਾਦਲ ਨੂੰ 15 ਦਿਨਾਂ ਦੇ ਅੰਦਰ ਅਕਾਲ ਤਖ਼ਤ ‘ਤੇ ਪੇਸ਼ ਹੋਣਾ ਚਾਹੀਦਾ ਹੈ ਜਦੋਂ ਤੱਕ ਉਹ ਗੁਰੂ ਸਾਹਿਬ ਦੀ ਹਜ਼ੂਰੀ ਵਿਚ ਸਿੱਖ ਸੰਗਤ ਅਤੇ ਪੰਜ ਸਿੰਘ ਸਾਹਿਬਾਨ ਦੇ ਸਾਹਮਣੇ ਪੇਸ਼ ਹੋ ਕੇ ਆਪਣੇ ਗੁਨਾਹਾਂ ਦੀ ਮੁਆਫੀ ਨਹੀਂ ਮੰਗਦੇ ਉਦੋਂ ਤਕ ਉਨ੍ਹਾਂ ਨੂੰ ਤਨਖਾਹੀਆ ਐਲਾਨਿਆ ਜਾਂਦਾ ਹੈ। ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਹੁਣ ਸੁਖਬੀਰ ਬਾਦਲ ਅਕਾਲ ਤਖ਼ਤ ‘ਤੇ ਪੇਸ਼ ਹੋਣਗੇ। ਉਸ ਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਦੇ ਜੁਰਮ ਦੱਸੇ ਜਾਣਗੇ, ਜਿਸ ‘ਤੇ ਸੁਖਬੀਰ ਬਾਦਲ ਆਪਣਾ ਪੱਖ ਪੇਸ਼ ਕਰਨਗੇ।

LEAVE A REPLY

Please enter your comment!
Please enter your name here