ਪੰਜਾਬ : ਅੰਮ੍ਰਿਤਸਰ (Amritsar) ਸਥਿਤ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੀ ਸੰਗਤ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ (Gurinder Singh Dhillon) ਨੇ ਆਪਣਾ ਉਤਰਾਧਿਕਾਰੀ ਚੁਣ ਲਿਆ ਹੈ। ਉਨ੍ਹਾਂ ਨੇ ਜਸਦੀਪ ਸਿੰਘ ਗਿੱਲ (Jasdeep Singh Gill) ਨੂੰ ਆਪਣਾ ਉਤਰਾਧਿਕਾਰੀ ਚੁਣਿਆ ਹੈ। ਹੁਣ ਨਾਮਜ਼ਦਗੀ ਦੇਣ ਦਾ ਅਧਿਕਾਰ ਜਸਦੀਪ ਸਿੰਘ ਗਿੱਲ ਕੋਲ ਹੋਵੇਗਾ।
ਦੱਸਿਆ ਗਿਆ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਕੈਂਸਰ ਅਤੇ ਦਿਲ ਦੀ ਬਿਮਾਰੀ ਤੋਂ ਪੀੜਤ ਹਨ। ਇਸ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ। ਇਸ ਸਬੰਧੀ ਪੱਤਰ ਜਾਰੀ ਕਰਕੇ ਸਾਰਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਜਸਦੀਪ ਸਿੰਘ ਗਿੱਲ ਅੱਜ ਤੋਂ ਹੀ ਗੱਦੀ ਸੰਭਾਲਣਗੇ।