ਨਵੀਂ ਦਿੱਲੀ : ਹਰਿਆਣਾ ਵਿਧਾਨ ਸਭਾ ਚੋਣਾਂ (The Haryana Assembly Elections) ਲਈ ਕਾਂਗਰਸ ਪਾਰਟੀ (The Congress party) ਨੇ ਉਮੀਦਵਾਰਾਂ ਦੀ ਸੂਚੀ ਨੂੰ ਲੈ ਕੇ ਬੀਤੇ ਦਿਨ ਵਿਚਾਰ ਵਟਾਂਦਰਾ ਕੀਤਾ। ਜਾਣਕਾਰੀ ਅਨੁਸਾਰ 34 ਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ 49 ਹੋਰ ਨਾਵਾਂ ‘ਤੇ ਵੀ ਚਰਚਾ ਹੋਈ ਹੈ। ਮੀਟਿੰਗ ਤੋਂ ਬਾਅਦ ਸੂਬਾ ਇੰਚਾਰਜ ਦੀਪਕ ਬਾਰੀਆ ਨੇ ਦੱਸਿਆ ਕਿ ਭਲਕੇ ਯਾਨੀ ਬੁੱਧਵਾਰ ਤੱਕ ਸੂਚੀ ਆਉਣ ਦੀ ਸੰਭਾਵਨਾ ਹੈ।
ਦੱਸ ਦਈਏ ਕਿ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਵੱਖ-ਵੱਖ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਰਹੀ ਹੈ । ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਪਹਿਲਾਂ 1 ਅਕਤੂਬਰ ਨੂੰ ਹੋਣੀਆਂ ਸਨ ਤੇ ਨਤੀਜੇ 5 ਅਕਤੂਬਰ ਨੂੰ ਆਉਣੇ ਸਨ ਪਰ ਹੁਣ ਇਸ ਦੀ ਤਰੀਕ ਬਦਲ ਕੇ 5 ਅਕਤੂਬਰ ਕਰ ਦਿੱਤੀ ਗਈ ਹੈ ਤੇ ਚੋਣ ਨਤੀਜੇ 8 ਨੂੰ ਐਲਾਨੇ ਜਾਣਗੇ।