Home ਦੇਸ਼ ਡੇਰਾ ਬਿਆਸ ਰਾਧਾ ਸੁਆਮੀ ਦੇ ਸਕੱਤਰ ਨੇ ਇਕ ਲਿਖਤੀ ਬਿਆਨ ਰਾਹੀਂ ਸਾਰੀਆਂ...

ਡੇਰਾ ਬਿਆਸ ਰਾਧਾ ਸੁਆਮੀ ਦੇ ਸਕੱਤਰ ਨੇ ਇਕ ਲਿਖਤੀ ਬਿਆਨ ਰਾਹੀਂ ਸਾਰੀਆਂ ਅਫਵਾਹਾਂ ਦਾ ਖੰਡਨ ਕਰਦੇ ਹੋਏ ਸੰਗਤ ਨੂੰ ਦਿੱਤੀ ਵੱਡੀ ਜਾਣਕਾਰੀ

0

ਨਵੀਂ ਦਿੱਲੀ : ਅੱਜ ਸਵੇਰੇ ਰਾਧਾ ਸੁਆਮੀ ਦੇ ਸਕੱਤਰ ਦਵਿੰਦਰ ਕੁਮਾਰ ਸੀਕਰੀ ਨੇ ਇਕ ਲਿਖਤੀ ਬਿਆਨ ਜਾਰੀ ਕਰਕੇ ਸਾਰੀਆਂ ਅਫਵਾਹਾਂ ਦਾ ਖੰਡਨ ਕਰਦੇ ਹੋਏ ਸੰਗਤ ਨੂੰ ਵੱਡੀ ਜਾਣਕਾਰੀ ਦਿੱਤੀ ਹੈ। ਜਾਰੀ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ (Gurinder Singh Dhillon) ਨੇ 2 ਸਤੰਬਰ 2024 ਤੋਂ ਤੁਰੰਤ ਪ੍ਰਭਾਵ ਨਾਲ ਜਸਦੀਪ ਸਿੰਘ ਗਿੱਲ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਮੁਖੀ ਨਾਮਜ਼ਦ ਕੀਤਾ ਹੈ, ਪਰ ਬਾਅਦ ਵਿੱਚ ਡੇਰਾ ਬਿਆਸ ਨੇ ਸਪੱਸ਼ਟੀਕਰਨ ਜਾਰੀ ਕਰ ਦਿੱਤਾ ਹੈ ਕਿ ਬਾਬਾ ਗੁਰਿੰਦਰ ਸਿੰਘ ਜੀ ਢਿੱਲੋਂ ਡੇਰਾ ਬਿਆਸ ਦੇ ਮੁਖੀ ਬਣੇ ਰਹਿਣਗੇ।

ਫਿਲਹਾਲ ਕੋਈ ਦਸਤਾਰਬੰਦੀ ਪ੍ਰੋਗਰਾਮ ਨਹੀਂ ਹੈ। ਦੋਵੇਂ ਇਕੱਠੇ ਸਤਿਸੰਗ ਕਰਨਗੇ। ਇਸ ਤੋਂ ਪਹਿਲਾਂ ਡੇਰਾ ਬਿਆਸ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਜਸਦੀਪ ਸਿੰਘ ਗਿੱਲ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਅਧਿਆਤਮਕ ਮੁਖੀ ਬਣਾਇਆ ਗਿਆ ਹੈ। ਇਹ ਐਲਾਨ ਮੌਜੂਦਾ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕੀਤਾ। ਡੇਰਾ ਦੇ ਇਕ ਸੀਨੀਅਰ ਅਧਿਕਾਰੀ ਨੇ ਇਸ ਮਹੱਤਵਪੂਰਨ ਘਟਨਾਕ੍ਰਮ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਬਾਬਾ ਜੀ ਜੋ ਕਿ ਕੁਝ ਸਮੇਂ ਲਈ ਸ਼ਹਿਰ ਤੋਂ ਬਾਹਰ ਸਨ, ਕੱਲ੍ਹ ਡੇਰਾ ਬਿਆਸ ਪਰਤ ਆਏ ਹਨ। ਅੱਜ ਸਵੇਰੇ ਉਨ੍ਹਾਂ (ਡੇਰਾ ਮੁਖੀ) ਨੇ ਡੇਰਾ ਸਕੱਤਰਾਂ ਅਤੇ ਹੋਰ ਜ਼ੋਨਾਂ ਦੇ ਮੁਖੀਆਂ ਸਮੇਤ ਸਾਰੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਬੁਲਾਈ, ਜਿਸ ਵਿੱਚ ਉਨ੍ਹਾਂ ਦੇ ਅਗਲੇ ਉਤਰਾਧਿਕਾਰੀ ਦੇ ਨਾਂ ਦਾ ਐਲਾਨ ਕੀਤਾ ਗਿਆ।

ਵਰਨਣਯੋਗ ਹੈ ਕਿ ਜਸਦੀਪ ਸਿੰਘ ਗਿੱਲ ਦੇ ਪਿਤਾ ਸੁਖਦੇਵ ਸਿੰਘ ਗਿੱਲ ਦੋ ਦਹਾਕੇ ਤੋਂ ਵੀ ਵੱਧ ਸਮਾਂ ਪਹਿਲਾਂ ਭਾਰਤੀ ਫੌਜ ਵਿੱਚੋਂ ਕਰਨਲ ਦੇ ਅਹੁਦੇ ਨਾਲ ਸੇਵਾਮੁਕਤ ਹੋ ਕੇ ਬਿਆਸ ਆਏ ਸਨ। ਸੰਪਰਦਾ ਦੇ ਇੱਕ ਸੂਤਰ ਨੇ ਦੱਸਿਆ ਕਿ ਜਸਦੀਪ ਸਿੰਘ ਗਿੱਲ ਪਿਛਲੇ 30 ਸਾਲਾਂ ਤੋਂ ਡੇਰੇ ਵਿੱਚ ਸੇਵਾ ਕਰ ਰਹੇ ਹਨ। ਜਸਦੀਪ ਸਿੰਘ ਗਿੱਲ, ਨੇ ਕੈਂਬਰਿਜ ਤੋਂ ਕੈਮੀਕਲ ਇੰਜਨੀਅਰਿੰਗ ਵਿੱਚ ਡਾਕਟਰੇਟ ਕੀਤੀ ਹੈ ਅਤੇ ਉਹ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ (IIT), ਦਿੱਲੀ ਦੇ ਸਾਬਕਾ ਵਿਦਿਆਰਥੀ ਹਨ। ਉਹ ਸਿਪਲਾ, ਭਾਰਤ ਵਿੱਚ ਮੁੱਖ ਰਣਨੀਤੀ ਅਫਸਰ ਅਤੇ ਸੀਨੀਅਰ ਪ੍ਰਬੰਧਨ ਸੀ ਅਤੇ ਇਸ ਸਾਲ ਦੇ ਸ਼ੁਰੂ ਵਿੱਚ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਦੀ ਪਤਨੀ ਡਾਕਟਰ ਹੈ।

ਜਸਦੀਪ ਸਿੰਘ ਗਿੱਲ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਰਿਸ਼ਤੇਦਾਰੀ ਵਿੱਚ ਮਾਮੇ ਦਾ ਪੁੱਤਰ ਲੱਗਦੇ ਹਨ। ਡੇਰਾ ਬਿਆਸ ਦੇ ਨਵੇਂ ਮੁਖੀ ਮੋਗਾ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੇ ਪਿਤਾ ਕਰਨਲ ਸੁਖਦੇਵ ਸਿੰਘ ਅਤੇ ਪਰਿਵਾਰ ਪਿਛਲੇ 50 ਸਾਲਾਂ ਤੋਂ ਡੇਰਾ ਬਿਆਸ ਵਿੱਚ ਰਹਿ ਰਹੇ ਹਨ। ਇਹ ਪਰਿਵਾਰ ਮਹਾਰਾਜ ਚਰਨ ਸਿੰਘ ਜੀ ਦਾ ਰਿਸ਼ਤੇਦਾਰ ਹੈ। ਜਸਦੀਪ ਸਿੰਘ ਗਿੱਲ ਫਾਰਮਾਸਿਊਟੀਕਲ ਕੰਪਨੀ ਸਿਪਲਾ ਲਿਮਟਿਡ ਵਿਖੇ ਰਣਨੀਤੀ ਅਫਸਰ ਅਤੇ ਸੀ.ਈ.ਓ ਵਜੋਂ ਕੰਮ ਕਰ ਚੁੱਕੇ ਹਨ। ਉਨ੍ਹਾਂ ਨੇ 31 ਮਈ 2024 ਨੂੰ ਇਹ ਅਹੁਦਾ ਛੱਡ ਦਿੱਤਾ ਸੀ।

ਉਨ੍ਹਾਂ ਨੇ ਕੈਂਬਰਿਜ ਯੂਨੀਵਰਸਿਟੀ ਤੋਂ ਕੈਮੀਕਲ ਇੰਜੀਨੀਅਰਿੰਗ ਵਿੱਚ ਪੀ.ਐਚ.ਡੀ ਅਤੇ ਮੈਸੇਚਿਉਸੇਟਸ ਇੰਸਟੀਚਿਊਟ ਆਫ਼ ਟੈਕਨਾਲੋਜੀ ਤੋਂ ਕੈਮੀਕਲ ਇੰਜੀਨੀਅਰਿੰਗ ਵਿੱਚ ਮਾਸਟਰ ਡਿਗਰੀ ਕੀਤੀ। ਉਨ੍ਹਾਂ ਨੇ ਆਈ.ਆਈ.ਟੀ. ਦਿੱਲੀ ਤੋਂ ਬਾਇਓਕੈਮੀਕਲ ਇੰਜੀਨੀਅਰਿੰਗ ਅਤੇ ਬਾਇਓਟੈਕਨਾਲੋਜੀ ਵਿੱਚ ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਦੀ ਡਿਗਰੀ ਪ੍ਰਾਪਤ ਕੀਤੀ ਹੈ। ਬਾਬਾ ਸੁਖਦੇਵ ਸਿੰਘ ਗਿੱਲ ਨੂੰ 6 ਮਹੀਨੇ ਪਹਿਲਾਂ ਨੌਕਰੀ ਤੋਂ ਅਸਤੀਫ਼ਾ ਦੇਣ ਲਈ ਕਿਹਾ ਗਿਆ ਸੀ।

ਬਾਬਾ ਗੁਰਿੰਦਰ ਸਿੰਘ ਢਿੱਲੋਂ ਇਸ ਸਮੇਂ ਬਿਲਕੁਲ ਠੀਕ ਹਨ। ਉਹ ਆਪਣੀ ਸੇਵਾ ਜਾਰੀ ਰੱਖਣਗੇ। ਦੂਜੇ ਪਾਸੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਸਦੀਪ ਸਿੰਘ ਢਿੱਲੋਂ ਨੂੰ ਆਪਣਾ ਵਾਰਿਸ ਐਲਾਨੇ ਜਾਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਕਈ ਤਰ੍ਹਾਂ ਦੇ ਸੁਨੇਹੇ ਆਉਣੇ ਸ਼ੁਰੂ ਹੋ ਗਏ ਹਨ। ਜਿਸ ਵਿੱਚ ਅਫਵਾਹਾਂ ਤੋਂ ਦੂਰ ਰਹਿਣ ਦੇ ਨਾਲ-ਨਾਲ ਸੰਗਤਾਂ ਨੂੰ ਬਾਬਾ ਗੁਰਿੰਦਰ ਸਿੰਘ ਢਿੱਲੋਂ ਪੂਰੀ ਤਰ੍ਹਾਂ ਤੰਦਰੁਸਤ ਹੋਣ ਬਾਰੇ ਦੱਸਿਆ ਗਿਆ ਹੈ।

ਕੈਂਪ ਦਿਸ਼ਾ ਨਿਰਦੇਸ਼

-ਇਸ ਹਫ਼ਤੇ ਡੇਰਾ ਬਿਆਸ ਵਿੱਚ ਹੋਣ ਵਾਲੇ ਭੰਡਾਰੇ ਤੋਂ ਪਹਿਲਾਂ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਸਵਾਲ-ਜਵਾਬ ਦਾ ਪ੍ਰੋਗਰਾਮ ਹੋਵੇਗਾ।
-ਇਸ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦਾ ਕੋਈ ਸਮਾਗਮ ਨਹੀਂ ਕਰਵਾਇਆ ਗਿਆ।
-ਨਵੇਂ ਵਾਰਿਸ ਜਸਦੀਪ ਸਿੰਘ ਗਿੱਲ ਨਾਲ ਬੈਠਣਗੇ।
-ਬਾਬਾ ਗੁਰਿੰਦਰ ਸਿੰਘ ਦੇ ਨਾਲ ਉਹ ਵੱਖ-ਵੱਖ ਸਤਿਸੰਗ ਘਰਾਂ ਵਿੱਚ ਵੀ ਜਾਣਗੇ।
-ਵਿਦੇਸ਼ਾਂ ਵਿੱਚ ਹੋਣ ਵਾਲੇ ਸਾਰੇ ਸਤਿਸੰਗ ਜਸਦੀਪ ਸਿੰਘ ਗਿੱਲ ਵੱਲੋਂ ਕਰਵਾਏ ਜਾਣਗੇ।

NO COMMENTS

LEAVE A REPLY

Please enter your comment!
Please enter your name here

Exit mobile version