ਪੰਜਾਬ : ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ (First Prakash Purab of Sri Guru Granth Sahib) ਹੈ। ਇਸ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਟਵੀਟ ਕਰਕੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਹੈ। ਸੀ.ਐਮ ਮਾਨ ਨੇ ਟਵੀਟ ਕਰਕੇ ਕਿਹਾ, ‘ਜੁਗੋ-ਜੁਗ ਅਟੱਲ, ਸ਼ਬਦ ਗੁਰੂ ਧੰਨ ਧੰਨ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ… ਆਉ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੀ ਜ਼ਿੰਦਗੀ ਦਾ ਆਧਾਰ ਬਣਾਈਏ।
ਦੱਸ ਦੇਈਏ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸਮਾਗਮ ਅੱਜ ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਕਾਰਨ ਅੱਜ ਅੰਮ੍ਰਿਤਸਰ ਦੇ ਸਕੂਲਾਂ ਅਤੇ ਦਫ਼ਤਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਵਰਨਣਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸ਼ੁਭ ਦਿਹਾੜੇ ‘ਤੇ 4 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ‘ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।