ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਮੌਸਮ ਖਰਾਬ ਰਹਿਣ ਦੀ ਚੇਤਾਵਨੀ ਕੀਤੀ ਜਾਰੀ

0
68

ਚੰਡੀਗੜ੍ਹ : ਪੰਜਾਬ ਦੇ ਲੋਕਾਂ ਲਈ ਮੌਸਮ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ। ਦਰਅਸਲ, ਮੌਸਮ ਵਿਭਾਗ ਨੇ ਸੂਬੇ ਦੇ ਜ਼ਿਲ੍ਹਿਆਂ ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ਅਤੇ ਰੂਪਨਗਰ, ਐੱਸ.ਏ.ਐੱਸ. ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਮੌਸਮ ਖਰਾਬ ਰਹਿਣ ਦੀ ਚਿਤਾਵਨੀ ਜਾਰੀ ਕੀਤੀ ਹੈ।

ਮੌਸਮ ਵਿਭਾਗ ਮੁਤਾਬਕ ਇਸ ਸੀਜ਼ਨ ‘ਚ ਪੰਜਾਬ ਅਤੇ ਚੰਡੀਗੜ੍ਹ ਨੂੰ ਰੈੱਡ ਜ਼ੋਨ ‘ਚ ਰੱਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਸਮੇਂ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ‘ਚ ਭਾਰੀ ਮੀਂਹ ਪੈ ਰਿਹਾ ਹੈ। ਇਸ ਕਾਰਨ ਕਈ ਥਾਵਾਂ ’ਤੇ ਸੜਕਾਂ ’ਤੇ ਪਾਣੀ ਭਰ ਗਿਆ ਹੈ ਅਤੇ ਆਵਾਜਾਈ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਈ.ਐਮ.ਡੀ ਨੇ ਕਿਹਾ ਹੈ ਕਿ ਪੰਜਾਬ, ਚੰਡੀਗੜ੍ਹ, ਹਰਿਆਣਾ, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਉੱਤਰ-ਪੱਛਮੀ ਹਿੱਸਿਆਂ ਵਿੱਚ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ 48 ਘੰਟਿਆਂ ਵਿੱਚ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਵਿੱਚ 11 ਤੋਂ 15 ਸੈਂਟੀਮੀਟਰ ਮੀਂਹ ਪੈਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here