Thursday, September 19, 2024
Google search engine
Homeਮਨੋਰੰਜਨਮਲਾਇਕਾ ਅਰੋੜਾ ਦੇ ਪਿਤਾ ਅਨਿਲ ਅਰੋੜਾ ਨੇ ਘਰ ਦੀ ਛੇਂਵੀ ਮੰਜ਼ਿਲ ਤੋਂ ਛਾਲ...

ਮਲਾਇਕਾ ਅਰੋੜਾ ਦੇ ਪਿਤਾ ਅਨਿਲ ਅਰੋੜਾ ਨੇ ਘਰ ਦੀ ਛੇਂਵੀ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਮੁੰਬਈ : ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ (Malaika Arora) ‘ਤੇ ਦੁੱਖਾਂ ਦਾ ਪਹਾੜ ਡਿੱਗ ਗਿਆ ਹੈ। ਮਲਾਇਕਾ ਅਰੋੜਾ ਦੇ ਪਿਤਾ ਅਨਿਲ ਅਰੋੜਾ (Malaika Arora’s father Anil Arora) ਨੇ ਬਾਂਦਰਾ ਸਥਿਤ ਆਪਣੇ ਘਰ ਦੀ ਛੇਂਵੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਅੱਜ ਸਵੇਰੇ 9 ਵਜੇ ਦੇ ਕਰੀਬ ਵਾਪਰੀ। ਮਲਾਇਕਾ ਅਰੋੜਾ ਦੇ ਪਿਤਾ ਦੀ ਮ੍ਰਿਤਕ ਦੇਹ ਨੂੰ ਹਸਪਤਾਲ ‘ਚ ਰੱਖਿਆ ਗਿਆ ਹੈ। ਉਨ੍ਹਾਂ ਨੇ ਖੁਦਕੁਸ਼ੀ ਕਿਉਂ ਕੀਤੀ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਮਲਾਇਕਾ ਅਰੋੜਾ ਦੇ ਪਿਤਾ ਦੇ ਦੇਹਾਂਤ ਦੀ ਖ਼ਬਰ ਮਿਲਦਿਆਂ ਹੀ ਉਨ੍ਹਾਂ ਦੇ ਪਰਿਵਾਰ ਵਾਲੇ ਅਤੇ ਕਰੀਬੀ ਦੋਸਤ ਉਨ੍ਹਾਂ ਦੇ ਘਰ ਪਹੁੰਚ ਗਏ ਹਨ। ਮੁੰਬਈ ਪੁਲਿਸ ਵੀ ਅਦਾਕਾਰਾ ਦੇ ਘਰ ਪਹੁੰਚ ਗਈ ਹੈ ਅਤੇ ਅੱਗੇ ਦੀ ਜਾਂਚ ਕਰ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments