ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਿਹਾੜ ਜੇਲ੍ਹ (Chief Minister Arvind Kejriwal) ਤੋਂ ਬਾਹਰ ਆਉਂਦੇ ਹੀ ਹਰਿਆਣਾ ਵਿਧਾਨ ਸਭਾ ਚੋਣਾਂ (The Haryana Assembly Elections) ਨੂੰ ਲੈ ਕੇ ਸਰਗਰਮ ਹੋ ਗਏ ਹਨ। ਉਨ੍ਹਾਂ ਬੀਤੀ ਸ਼ਾਮ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਬੁਲਾਈ, ਜਿਸ ਵਿੱਚ ਸੂਬੇ ਵਿੱਚ ਹੋਣ ਵਾਲੀਆਂ ਚੋਣਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਸਬੰਧਤ ਸੀ.ਬੀ.ਆਈ. ਕੇਸ ਵਿੱਚ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ। ਦਰਅਸਲ, ਆਮ ਆਦਮੀ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਸੰਦੀਪ ਪਾਠਕ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਸਾਡੇ ਨੇਤਾ ਅਰਵਿੰਦ ਕੇਜਰੀਵਾਲ ਨੇ ਬੀਤੇ ਦਿਨ ਆਮ ਆਦਮੀ ਪਾਰਟੀ ਦੇ ਸਾਰੇ ਸੀਨੀਅਰ ਨੇਤਾਵਾਂ ਦੀ ਮੀਟਿੰਗ ਬੁਲਾਈ ਸੀ।
ਇਸ ਮੌਕੇ ਮੁੱਖ ਤੌਰ ‘ਤੇ ਹਰਿਆਣਾ ਚੋਣਾਂ ਸਬੰਧੀ ਵਿਸਥਾਰਪੂਰਵਕ ਚਰਚਾ ਹੋਈ। ਮੁੱਖ ਮੰਤਰੀ ਨੇ ਹਰੇਕ ਵਿਧਾਨ ਸਭਾ ਸੀਟ ‘ਤੇ ਚਰਚਾ ਕੀਤੀ ਅਤੇ ਇਸ ਤੋਂ ਬਾਅਦ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ ਤਿਆਰ ਕੀਤੀ ਗਈ। ‘ਆਪ’ ਆਗੂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਪਾਰਟੀ ਹਰਿਆਣਾ ‘ਚ ਚੋਣ ਪ੍ਰਚਾਰ ਕਰੇਗੀ ਅਤੇ ਇਸ ਵਾਰ ਅਸੀਂ ਹਰਿਆਣਾ ਵਿਧਾਨ ਸਭਾ ਚੋਣਾਂ ਪੂਰੀ ਤਾਕਤ ਨਾਲ ਲੜਾਂਗੇ।