Google search engine
Homeਪੰਜਾਬਚੰਡੀਗੜ੍ਹ 'ਚ ਹੋਏ ਗ੍ਰਨੇਡ ਹਮਲੇ 'ਚ ਸ਼ਾਮਲ ਦੂਜੇ ਮੁਲਜ਼ਮ ਨੂੰ ਵੀ ਪੁਲਿਸ...

ਚੰਡੀਗੜ੍ਹ ‘ਚ ਹੋਏ ਗ੍ਰਨੇਡ ਹਮਲੇ ‘ਚ ਸ਼ਾਮਲ ਦੂਜੇ ਮੁਲਜ਼ਮ ਨੂੰ ਵੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ : ਚੰਡੀਗੜ੍ਹ ਵਿੱਚ ਹੋਏ ਗ੍ਰਨੇਡ ਹਮਲੇ ਵਿੱਚ ਸ਼ਾਮਲ ਦੂਜੇ ਮੁਲਜ਼ਮ ਨੂੰ ਵੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਵਿਸ਼ਾਲ ਮਸੀਹ ਪੁੱਤਰ ਸਾਬੀ ਮਸੀਹ ਵਾਸੀ ਪਿੰਡ ਰਾਈਮਲ ਨੇੜੇ ਧਿਆਨਪੁਰ, ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ, ਜਿਸ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਚੰਡੀਗੜ੍ਹ ਗ੍ਰਨੇਡ ਧਮਾਕੇ ਦੇ 72 ਘੰਟਿਆਂ ਦੇ ਅੰਦਰ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਧਮਾਕੇ ਦੇ ਦੂਜੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਤੁਹਾਨੂੰ ਦੱਸ ਦੇਈਏ ਕਿ 11 ਸਤੰਬਰ ਨੂੰ ਚੰਡੀਗੜ੍ਹ ਸੈਕਟਰ-10 ‘ਚ ਦੋ ਸ਼ੱਕੀਆਂ ਨੇ ਗ੍ਰਨੇਡ ਨਾਲ ਧਮਾਕਾ ਕੀਤਾ ਸੀ। 13 ਸਤੰਬਰ ਨੂੰ ਪੰਜਾਬ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਇੱਕ ਦੋਸ਼ੀ ਰੋਹਨ ਮਸੀਹ ਨੂੰ ਗ੍ਰਿਫਤਾਰ ਕਰ ਲਿਆ। ਵੱਖ-ਵੱਖ ਸੂਤਰਾਂ ਤੋਂ ਮਿਲੇ ਸੁਰਾਗ ਦੇ ਆਧਾਰ ‘ਤੇ ਦੂਜੇ ਦੋਸ਼ੀ ਵਿਸ਼ਾਲ ਨੂੰ ਵੀ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਡੀ.ਜੀ.ਪੀ ਨੇ ਕਿਹਾ ਕਿ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments