Home ਪੰਜਾਬ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ Mini Forest ਦੀ ਕੀਤੀ ਸ਼ੁਰੂਆਤ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ Mini Forest ਦੀ ਕੀਤੀ ਸ਼ੁਰੂਆਤ

0

ਪੱਟੀ : ਕੈਬਨਿਟ ਮੰਤਰੀ ਤੇ ਪੱਟੀ ਦੇ ਵਿਧਾਇਕ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਰੇਲਵੇ ਸਟੇਸ਼ਨ ਪੱਟੀ ਫਾਟਕ ਨੇੜੇ ਮਿੰਨੀ ਜੰਗਲ (Mini Forest) ਦੀ ਸ਼ੁਰੂਆਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਦੱਸਿਆ ਕਿ ਪੱਟੀ ਸ਼ਹਿਰ ਦੇ ਸਾਥੀਆਂ ਦੇ ਸਹਿਯੋਗ ਨਾਲ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾ ਕੇ ਮਿੰਨੀ ਜੰਗਲ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕਰਦੇ ਹਨ ਕਿ ਉਹ ਆਪਣੇ ਜਨਮ ਦਿਨ ਜਾਂ ਪਰਿਵਾਰਕ ਖੁਸ਼ੀ ਦੇ ਮੌਕੇ ‘ਤੇ 10 ਰੁੱਖ ਜ਼ਰੂਰ ਲਗਾਉਣ ਤਾਂ ਜੋ ਵਾਤਾਵਰਨ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਰੁੱਖ ਲਗਾਉਣ ਦੀ ਮੁਹਿੰਮ ਜਾਰੀ ਰਹੇਗੀ। ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ ਪੀ.ਏ., ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਸਰਪੰਚ, ਬਲਾਕ ਪ੍ਰਧਾਨ ਵਿਨੋਦ ਖੰਨਾ, ਗੁਰਵਿੰਦਰ ਸਿੰਘ ਬੁਰਜ, ਪ੍ਰਧਾਨ ਪਲਵਿੰਦਰ ਸਿੰਘ, ਪਰਮਜੀਤ ਸਿੰਘ, ਭੂਸ਼ਨ ਸਾਹਨੀ, ਬੱਬੂ ਅਤੇ ਸ਼ਹਿਰ ਦੇ ਸਮਾਜ ਸੇਵੀ ਤੇ ​​ਵਾਤਾਵਰਨ ਪ੍ਰੇਮੀ ਮੌਜੂਦ ਸਨ।

NO COMMENTS

LEAVE A REPLY

Please enter your comment!
Please enter your name here

Exit mobile version