Home ਪੰਜਾਬ ਲਾਡੋਵਾਲ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਨੇ ਅੱਜ ਤੋਂ ਟੋਲ ਪਲਾਜ਼ਾ ਨੂੰ ਫਰੀ...

ਲਾਡੋਵਾਲ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਨੇ ਅੱਜ ਤੋਂ ਟੋਲ ਪਲਾਜ਼ਾ ਨੂੰ ਫਰੀ ਕਰਨ ਦੇ ਐਲਾਨ ਨੂੰ ਲੈ ਕੇ ਅਹਿਮ ਖ਼ਬਰ

0

ਪੰਜਾਬ : ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ (Ladowal toll plaza) ਦੇ ਮੁਲਾਜ਼ਮਾਂ ਨੇ ਅੱਜ ਤੋਂ ਟੋਲ ਪਲਾਜ਼ਾ ਨੂੰ ਫਰੀ ਕਰਨ ਦੇ ਐਲਾਨ ਨੂੰ ਟਾਲ ਦਿੱਤਾ ਹੈ। ਕੰਪਨੀ ਨੇ ਮੁਲਾਜ਼ਮਾਂ ਦੀਆਂ ਮੰਗਾਂ ਲਈ 4 ਦਿਨ ਦਾ ਸਮਾਂ ਮੰਗਿਆ ਹੈ, ਉਸ ਤੋਂ ਬਾਅਦ ਹੀ ਅਗਲੀ ਰਣਨੀਤੀ ਬਣਾਈ ਜਾਵੇਗੀ। ਮੁਲਾਜ਼ਮਾਂ ਨੇ 4 ਦਿਨਾਂ ਅੰਦਰ ਮੰਗਾਂ ਪੂਰੀਆਂ ਨਾ ਹੋਣ ’ਤੇ ਮੁੜ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਵੀ ਕੀਤਾ ਹੈ।

ਦੱਸ ਦੇਈਏ ਕਿ ਬੀਤੇ ਦਿਨ ਟੋਲ ਪਲਾਜ਼ਾ ਵਰਕਰ ਯੂਨੀਅਨ ਪੰਜਾਬ ਦੇ ਮੈਂਬਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਲਾਡੋਵਾਲ ਟੋਲ ਪਲਾਜ਼ਾ ਵਿਖੇ ਸਹਿਕਾਰ ਗਲੋਬਲ ਮੈਨੇਜਮੈਂਟ ਦੇ ਅਧਿਕਾਰੀਆਂ ਨਾਲ ਹੋਈ। ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੋਆਬਾ ਦੇ ਪ੍ਰਧਾਨ ਭਾਈ ਨਛੱਤਰ ਸਿੰਘ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਦੌਰਾਨ ਕੰਪਨੀ ਦੇ ਅਧਿਕਾਰੀਆਂ ਨਾਲ ਟੋਲ ਪਲਾਜ਼ਾ ਵਰਕਰ ਯੂਨੀਅਨ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ, ਜੋ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ। ਮੀਟਿੰਗ ਦੌਰਾਨ ਟੋਲ ਪਲਾਜ਼ਾ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 17 ਸਤੰਬਰ ਨੂੰ ਲਾਡੋਵਾਲ ਟੋਲ ਪਲਾਜ਼ਾ ’ਤੇ ਟੋਲ ਫਰੀ ਕਰਨ ਦਾ ਜੋ ਫ਼ੈਸਲਾ ਲਿਆ ਗਿਆ ਸੀ, ਉਸ ਨੂੰ 4 ਦਿਨਾਂ ਲਈ ਵਾਪਸ ਲੈ ਲਿਆ ਗਿਆ ਹੈ।

ਮੀਟਿੰਗ ਦੌਰਾਨ ਪ੍ਰਧਾਨ ਨਛੱਤਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਕੰਪਨੀ ਵੱਲੋਂ ਉਨ੍ਹਾਂ ਦੀਆਂ ਕਈ ਮੰਗਾਂ ਮੰਨ ਲਈਆਂ ਜਾ ਰਹੀਆਂ ਹਨ ਪਰ ਕੁਝ ਮੰਗਾਂ ਅਜੇ ਵੀ ਕੰਪਨੀ ਵੱਲੋਂ ਨਹੀਂ ਮੰਨੀਆਂ ਜਾ ਰਹੀਆਂ, ਜਿਸ ਕਾਰਨ ਕੰਪਨੀ ਨੇ ਉਨ੍ਹਾਂ ਨੂੰ ਹੱਲ ਕਰਨ ਲਈ 4 ਦਿਨ ਦਾ ਸਮਾਂ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਦੀਆਂ ਮੰਗਾਂ ‘ਤੇ ਮੁੜ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕੰਪਨੀ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੰਪਨੀ ਨੇ ਉਨ੍ਹਾਂ ਦੇ ਹੱਕ ਨਾ ਦਿੱਤੇ ਤਾਂ ਉਹ 4 ਦਿਨਾਂ ਬਾਅਦ ਮੁੜ ਸੰਘਰਸ਼ ਸ਼ੁਰੂ ਕਰਨਗੇ। ਇਸ ਮੌਕੇ ਪੰਕਜ ਕੁਮਾਰ, ਮਨਮੀਤ ਸਿੰਘ, ਰੋਹਿਤ ਕੁਮਾਰ, ਮਨੀ ਕੁਮਾਰ, ਸਿਮਰਨਪ੍ਰੀਤ ਕੌਰ, ਸੰਗੀਤਾ ਭਾਰਦਵਾਜ, ਕੁਲਜੀਤ ਸਿੰਘ ਆਦਿ ਹਾਜ਼ਰ ਸਨ।

NO COMMENTS

LEAVE A REPLY

Please enter your comment!
Please enter your name here

Exit mobile version